27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਸਾਹਿਬ ਪਿੰਡ ਸ਼ੇਖਭੱਟੀ ਵਿਖੇ ਅੰਮ੍ਰਿਤ ਸੰਚਾਰ ਦੌਰਾਨ 25 ਪ੍ਰਾਣੀ ਗੁਰੂ ਵਾਲੇ ਬਣੇ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਸ਼ੇਖਭੱਟੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।

ਅਜੀਤ ਡੈਸਕ 27-11-2026
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਸ਼ੇਖਭੱਟੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਵਲੋਂ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਅੰਮ੍ਰਿਤ ਅਭਿਲਾਖੀਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ। ਇਸ ਦੌਰਾਨ 25 ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਭੇਟਾ ਰਹਿਤ ਕਕਾਰ ਭੇਟ ਕੀਤੇ। ਇਸ ਮੌਕੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣੇ ਸਮੇਂ ਦੀ ਮੁੱਖ ਲੋੜ ਹਨ। ਇਸ ਮੌਕੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ, ਢਾਡੀ ਦਲਜੀਤ ਸਿੰਘ ਵਛੋਆ, ਭਾਈ ਮਲਕੀਤ ਸਿੰਘ ਕਵੀਸ਼ਰ, ਜੋਬਨ ਸਿੰਘ, ਜਸਵਿੰਦਰ ਸਿੰਘ ਮੰਗਾ, ਰਣਜੋਧ ਸਿੰਘ, ਸਹਿਜਪ੍ਰੀਤ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਭੋਆ ਫ਼ਤਿਹਗੜ੍ਹ ’ਚ ਗੁਰਮਤਿ ਸਮਾਗਮ ਅੱਜ- ਬਾਬਾ ਹਰਦੇਵ ਸਿੰਘ ਦਾਨਾ ਅਗਲੀ ਖ਼ਬਰ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।