ਭੋਆ ਫ਼ਤਿਹਗੜ੍ਹ ’ਚ ਗੁਰਮਤਿ ਸਮਾਗਮ ਅੱਜ- ਬਾਬਾ ਹਰਦੇਵ ਸਿੰਘ ਦਾਨਾ
ਜੇਠੂਵਾਲ, 26 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਭੋਆ ਫਤਿਹਗੜ੍ਹ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ 27 ਨਵੰਬਰ ਦਿਨ ਸ਼ੁਕਰਵਾਰ ਨੂੰ ਕਰਵਾਇਆ ਜਾ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਹਰਦੇਵ ਸਿੰਘ ਦਾਨਾ ਨੇ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਵਿਚ ਪੁੱਜ ਰਹੇ ਜਥਿਆਂ ਵਿਚ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ੍ਰੀ ਦਰਬਾਰ ਸਾਹਿਬ, ਕੀਰਤਨੀ ਭਾਈ ਦਵਿੰਦਰ ਸਿੰਘ ਕੱਥੂਨੰਗਲ, ਢਾਡੀ ਹਰਜਿੰਦਰ ਸਿੰਘ ਚੰਡੇ, ਕਥਾ ਵਾਚਕ ਭਾਈ ਆਕਾਸਦੀਪ ਸਿੰਘ ਸਮੇਤ ਹੋਰ ਜਥੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ’ਤੇ ਚਾਨਣਾ ਪਾ ਕੇ ਨਿਹਾਲ ਕਰਨਗੇ ਅਤੇ ਅਗਲੇ ਦਿਨ 28 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਜੇਠੂਵਾਲ, 26 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਭੋਆ ਫਤਿਹਗੜ੍ਹ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ 27 ਨਵੰਬਰ ਦਿਨ ਸ਼ੁਕਰਵਾਰ ਨੂੰ ਕਰਵਾਇਆ ਜਾ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਹਰਦੇਵ ਸਿੰਘ ਦਾਨਾ ਨੇ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਵਿਚ ਪੁੱਜ ਰਹੇ ਜਥਿਆਂ ਵਿਚ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ੍ਰੀ ਦਰਬਾਰ ਸਾਹਿਬ, ਕੀਰਤਨੀ ਭਾਈ ਦਵਿੰਦਰ ਸਿੰਘ ਕੱਥੂਨੰਗਲ, ਢਾਡੀ ਹਰਜਿੰਦਰ ਸਿੰਘ ਚੰਡੇ, ਕਥਾ ਵਾਚਕ ਭਾਈ ਆਕਾਸਦੀਪ ਸਿੰਘ ਸਮੇਤ ਹੋਰ ਜਥੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ’ਤੇ ਚਾਨਣਾ ਪਾ ਕੇ ਨਿਹਾਲ ਕਰਨਗੇ ਅਤੇ ਅਗਲੇ ਦਿਨ 28 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਮਿਸਤਰੀ ਨਰਿੰਦਰ ਸਿੰਘ, ਹਰਪਾਲ ਸਿੰਘ, ਦੀਦਾਰ ਸਿੰਘ ਸੋਨੂ, ਦਿਲਬਾਗ ਸਿੰਘ , ਗੁਰਪ੍ਰੀਤ ਸਿੰਘ, ਜੱਜ ਸਿੰਘ, ਬਲਜੀਤ ਸਿੰਘ, ਆਕਾਸ਼ ਸਿੰਘ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।