ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸ ਪ੍ਰਕਾਸ਼ ਦਿਹਾੜਾ ਮਨਾਇਆ
ਮਜੀਠਾ, 26 ਨਵੰਬਰ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ। ਜਿਸ ਦੇ ਸਬੰਧ ਵਿਚ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਅਧਿਆਪਕਾਂ ਅਤੇ ਬੱਚਿਆਂ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਜਾਪੁ ਕੀਤਾ ਗਿਆ।
ਅਜੀਤ ਡੈਸਕ
27-11-2026