ਮੋਗਾ ਦੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਲਈ ਹਲਕਾ ਅਜਨਾਲਾ ਤੋਂ ਵੱਡੀ ਗਿਣਤੀ ’ਚ ਕਾਫਲੇ ਰਵਾਨਾ
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਅੱਜ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਵੱਡੇ ਕਾਫਲੇ ਰਵਾਨਾ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਅਜੀਤ ਡੈਸਕ
27-11-2026