28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

2027 ’ਚ ਪੰਜਾਬ ਅੰਦਰ ਅਕਾਲੀ ਦਲ-ਭਾਜਪਾ ਦੀ ਬਣੇਗੀ ਸਰਕਾਰ-ਆਗੂ

ਚੌਕ ਮਹਿਤਾ, 27 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸ਼਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਰਤੀ ਜਨਤਾ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਲਈ ਗੱਠਜੋੜ ਦਾ ਅਧਿਕਾਰਤ ਐਲਾਨ ਕੀਤੇ ਜਾਣ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸੇ ਸੰਬੰਧ ’ਚ ਮਹਿਤਾ ਚੌਂਕ ਵਿਖੇ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ ਇਕੱਠੇ ਹੋਏ ਤੇ ਗੱਠਜੋੜ ਦੀ ਖੁਸ਼ੀ ਸਾਂਝੀ ਕਰਦੇ ਹੋਏ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਤੇ ਦਾਅਵਾ ਕੀਤਾ ਕਿ ਸਾਲ 2027 ਵਿਚ ਪੰਜਾਬ ਅੰਦਰ ਅਗਲੀ ਸਰਕਾਰ ਅਕਾਲੀ ਦਲ (ਬਾਦਲ) ਤੇ ਭਾਜਪਾ ਦੇ ਗੱਠਜੋੜ ਦੀ ਹੀ ਬਣੇਗੀ।

ਮਹਿਤਾ ਚੌਕ ਵਿਖੇ ਅਕਾਲੀ - ਭਾਜਪਾ ਗੱਠਜੋੜ ਹੋਣ ’ਤੇ ਦੋਹਾਂ ਪਾਰਟੀਆਂ ਦੇ ਸੀਨੀਅਰ ਆਗੂ ਇਕ-ਦੂਸਰੇ ਦਾ ਮੂੰਹ ਮਿੱਠਾ ਕਰਾਉਂਦੇ ਹੋਏ। ਤਸਵੀਰ : ਜਗਦੀਸ਼ ਸਿੰਘ ਬਮਰਾਹ 28-11-2026
ਚੌਕ ਮਹਿਤਾ, 27 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸ਼਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਰਤੀ ਜਨਤਾ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਲਈ ਗੱਠਜੋੜ ਦਾ ਅਧਿਕਾਰਤ ਐਲਾਨ ਕੀਤੇ ਜਾਣ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸੇ ਸੰਬੰਧ ’ਚ ਮਹਿਤਾ ਚੌਂਕ ਵਿਖੇ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ ਇਕੱਠੇ ਹੋਏ ਤੇ ਗੱਠਜੋੜ ਦੀ ਖੁਸ਼ੀ ਸਾਂਝੀ ਕਰਦੇ ਹੋਏ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਤੇ ਦਾਅਵਾ ਕੀਤਾ ਕਿ ਸਾਲ 2027 ਵਿਚ ਪੰਜਾਬ ਅੰਦਰ ਅਗਲੀ ਸਰਕਾਰ ਅਕਾਲੀ ਦਲ (ਬਾਦਲ) ਤੇ ਭਾਜਪਾ ਦੇ ਗੱਠਜੋੜ ਦੀ ਹੀ ਬਣੇਗੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਮਹਿਤਾ ਤੋਂ ਸੀਨੀਅਰ ਆਗੂ ਜਤਿੰਦਰ ਸਿੰਘ ਲੱਧਾਮੁੰਡਾ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ, ਤੇਜਿੰਦਰ ਸਿੰਘ ਲਾਡੀ, ਬਲਦੇਵ ਸਿੰਘ ਅਠਵਾਲ, ਜਥੇ: ਹਰਦਿਆਲ ਸਿੰਘ, ਯੂਥ ਆਗੂ ਰਮਨਬੀਰ ਸਿੰਘ ਲੱਧਾਮੁੰਡਾ ਤੇ ਸ਼ਮਸ਼ੇਰ ਸਿੰਘ ਸ਼ੇਰਾ ਮਹਿਤਾ ਹਾਜ਼ਰ ਸਨ, ਜਦਕਿ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਲਜਿੰਦਰ ਸਿੰਘ ਲਾਡੀ, ਰਾਜਬੀਰ ਸਿੰਘ ਜਰਨਲ ਸਕੱਤਰ, ਸੁਖਦੇਵ ਸਿੰਘ ਮੀਤ ਪ੍ਰਧਾਨ, ਪੂਰਨ ਸਿੰਘ ਜਲਾਲ ਜਨਰਲ ਸੈਕਟਰੀ ਤੇ ਮਨਦੀਪ ਕੌਰ ਮਹਿਲਾ ਮੋਰਚਾ ਪ੍ਰਧਾਨ ਨੇ ਸ਼ਮੂਲੀਅਤ ਕੀਤੀ।ਉਕਤ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਇਹ ਗੱਠਜੋੜ ਪੰਜਾਬ ਦੇ ਭਵਿੱਖ ਅਤੇ ਸੂਬੇ ਦੀ ਤਰੱਕੀ ਲਈ ਅਹਿਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਸਿਆਸੀ ਅਧਿਆਇ ਸ਼ੁਰੂ ਹੋਇਆ ਹੈ। ਇਸ ਦੌਰਾਨ ਮੀਟਿੰਗ ’ਚ ਮੌਜੂਦ ਯੂਥ ਅਕਾਲੀ ਦਲ ਆਗੂ ਰਮਨਦੀਪ ਸਿੰਘ ਲੱਧਾਮੁੰਡਾ ਤੇ ਸ਼ਮਸ਼ੇਰ ਸਿੰਘ ਸ਼ੇਰਾ ਮਹਿਤਾ ਨੇ ਵੀ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਬਹੁਤ ਮਹੱਤਵਪੂਰਨ ਫੈਸਲਾ ਹੈ, ਜੋ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ’ਚ ਬਹੁਤ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਮਾ. ਦਲਬੀਰ ਸਿੰਘ, ਕਰਮਜੀਤ ਸਿੰਘ ਲਾਲੀ ਤੇ ਗੁਰਮੀਤ ਸਿੰਘ ਪੱਪੂ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ‘ਨਿਧੀ ਆਪ ਕੇ ਨਿਕਟ 2.0’ ਅਧੀਨ ਪ੍ਰੋਗਰਾਮ ਕਰਵਾਏ ਅਗਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ’ਚ ‘ਬਲੂ ਇਕਾਨਮੀ’ ਵਿਸ਼ੇ ’ਤੇ ਏ. ਆਈ. ਸੀ. ਟੀ. ਈ. ਵਲੋਂ ਦੋ-ਰੋਜ਼ਾ ਰਾਸ਼ਟਰੀ ਕਾਨਫ਼ਰੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।