29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ਼ਹਿਰ ’ਚ ਪੁਲਿਸ ਵਲੋਂ ਰਾਤ ਦੀ ਨਾਕਾਬੰਦੀ ਤੇ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ

ਅੰਮ੍ਰਿਤਸਰ, 28 ਨਵੰਬਰ (ਰੇਸ਼ਮ ਸਿੰਘ)-ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਅਪਰਾਧਿਕ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨਕੇਲ ਕੱਸਣ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੰਤਵ ਨਾਲ ਕਮਿਸ਼ਨਰੇਟ ਪੁਲਿਸ ਵਲੋਂ ‘ਨਾਈਟ ਡੋਮੀਨੇਸ਼ਨ’ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਗਏ। ਇਸ ਦੌਰਾਨ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਰਣਜੀਤ ਐਵਨਿਊ ਦੇ ਡੀ-ਬਲਾਕ ਵਿਖੇ ਲਗਾਏ ਗਏ ਪੁਲਿਸ ਨਾਕੇ ਦਾ ਅਚਨਚੇਤ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਵਲੋਂ ਕੀਤੀ ਜਾ ਰਹੀ ਚੈਕਿੰਗ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ।

ਅਜੀਤ ਡੈਸਕ 29-11-2026
ਅੰਮ੍ਰਿਤਸਰ, 28 ਨਵੰਬਰ (ਰੇਸ਼ਮ ਸਿੰਘ)-ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਅਪਰਾਧਿਕ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨਕੇਲ ਕੱਸਣ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੰਤਵ ਨਾਲ ਕਮਿਸ਼ਨਰੇਟ ਪੁਲਿਸ ਵਲੋਂ ‘ਨਾਈਟ ਡੋਮੀਨੇਸ਼ਨ’ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਗਏ। ਇਸ ਦੌਰਾਨ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਰਣਜੀਤ ਐਵਨਿਊ ਦੇ ਡੀ-ਬਲਾਕ ਵਿਖੇ ਲਗਾਏ ਗਏ ਪੁਲਿਸ ਨਾਕੇ ਦਾ ਅਚਨਚੇਤ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਵਲੋਂ ਕੀਤੀ ਜਾ ਰਹੀ ਚੈਕਿੰਗ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਨਾਕੇ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਚੌਕਸੀ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਹਿਸ ਤੋਂ ਇਲਾਵਾ ਸੀ.ਪੀ. ਵਲੋਂ ਸਮੂਹ ਪੀ.ਸੀ.ਆਰ. ਵਾਹਨਾਂ ’ਤੇ ਤਾਇਨਾਤ ਪੁਲਿਸ ਜਵਾਨਾਂ ਨਾਲ ਵਿਸ਼ੇਸ਼ ਚੌਕਸੀ ਦੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਨੂੰ ਰਾਤ ਸਮੇਂ ਗਸ਼ਤ ਦੌਰਾਨ ਪੂਰੀ ਅਹਿਤਿਆਦ ਰੱਖਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਕਾਰਵਾਈ ਕਰਨ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਸੀ.ਪੀ. ਵਲੋਂ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਡਿਊਟੀ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਅਤੇ ਭਲਾਈ ਸਬੰਧੀ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੇ ਪੁਲਿਸ ਜਵਾਨਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਪੂਰੀ ਲਗਨ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ -ਮਾਮਲਾ ਅੰਮ੍ਰਿਤਸਰ ਹਵਾਈ ਅੱਡੇ ਦਾ- ਸਮੇਂ ਸਿਰ ਸੂਚਨਾ ਦੇਣ ਤੋਂ ਕਿਉਂ ਭੱਜਦੀਆਂ ਨੇ ਏਅਰਲਾਈਨਾਂ ? ਅਗਲੀ ਖ਼ਬਰ ਵਪਾਰੀਆਂ ਨੇ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਚੋਣ ਮੈਦਾਨ ’ਚ ਉੱਤਰਨ ਲਈ ਕੀਤੇ ਕਮਰਕੱਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।