30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੇਂਟ ਪੀਟਰਸ ਕਾਨਵੈਂਟ ਸਕੂਲ ਡਿਆਲ ਭੜੰਗ ਦੀ ਵਿਦਿਆਰਥਣ ਨਵਦੀਪ ਕੌਰ ਨੇ ਜਿੱਤਿਆ ‘ਬੈਸਟ ਸਟੂਡੈਂਟ ਐਵਾਰਡ 2026-27’

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਫਤਿਹਗੜ੍ਹ ਚੂੜੀਆਂ ਰੋਡ ਤੇ ਸਥਿਤ ਸੇਂਟ ਪੀਟਰਸ ਕੋਨਵੈਂਟ ਸਕੂਲ ਡਿਆਲ ਭੜੰਗ ਦੀ ਹੋਣਹਾਰ ਵਿਦਿਆਰਥਣ ਨਵਦੀਪ ਕੌਰ ਨੂੰ ਸਹੋਦਿਆ ਕੰਪਲੈਕਸ ਅੰਮ੍ਰਿਤਸਰ ਵਲੋਂ ਸੀ. ਬੀ.

ਅਜੀਤ ਡੈਸਕ 30-11-2026
ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਫਤਿਹਗੜ੍ਹ ਚੂੜੀਆਂ ਰੋਡ ਤੇ ਸਥਿਤ ਸੇਂਟ ਪੀਟਰਸ ਕੋਨਵੈਂਟ ਸਕੂਲ ਡਿਆਲ ਭੜੰਗ ਦੀ ਹੋਣਹਾਰ ਵਿਦਿਆਰਥਣ ਨਵਦੀਪ ਕੌਰ ਨੂੰ ਸਹੋਦਿਆ ਕੰਪਲੈਕਸ ਅੰਮ੍ਰਿਤਸਰ ਵਲੋਂ ਸੀ.ਬੀ.ਐੱਸ.ਈ. ਦੇ ‘ਬੈਸਟ ਸਟੂਡੈਂਟ ਐਵਾਰਡ 2026-27’ ਨਾਲ ਸਨਮਾਨਿਤ ਕੀਤਾ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਹੋਦਿਆ ਕੰਪਲੈਕਸ ਵਲੋਂ ਅੰਮ੍ਰਿਤਸਰ ਦੇ ਵੱਖ-ਵੱਖ ਪ੍ਰਸਿੱਧ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਨਵਦੀਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸੇਂਟ ਪੀਟਰਸ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਜੀਵ ਸ਼ਰਮਾ ਅਤੇ ਸਕੂਲ ਮੈਨੇਜਮੈਂਟ ਦੇ ਮੈਂਬਰ ਸਤਨਾਮ ਸਿੰਘ ਸੈਦੋਗਾਜੀ ਅਤੇ ਗੁਰਨਾਮ ਸਿੰਘ ਸੈਦੋਗਾਜੀ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਭਲਾ ਪਿੰਡ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨਵਦੀਪ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਪ੍ਰਿੰਸੀਪਲ ਸ੍ਰੀ ਸੰਜੀਵ ਸ਼ਰਮਾ ਨੇ ਕਿਹਾ ਕਿ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਆਪਣੀ ਮਿਹਨਤ ਅਤੇ ਲਗਨ ਸਦਕਾ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਸਤਨਾਮ ਸਿੰਘ ਸੈਦੋਗਾਜੀ ਵਲੋਂ ਵੀ ਵਿਦਿਆਰਥਨ ਨਵਦੀਪ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਕੋਟਲੀ ਸੱਕਾ ਵਿਖੇ 16ਵਾਂ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਖੇਡ ਪ੍ਰੋਮੋਟਰ ਲਾਲੀ ਔਲਖ ਲਾਈਫ ਟਾਈਮ ਅਚੀਵਮੈਂਟ ਐਵਾਰਡ-2026 ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।