ਕੋਟਲੀ ਸੱਕਾ ਵਿਖੇ 16ਵਾਂ ਕੀਰਤਨ ਦਰਬਾਰ ਕਰਵਾਇਆ
ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਕੋਟਲੀ ਸੱਕਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਕਰਵਾਇਆ ਜਾਂਦਾ ਢਾਡੀ ਦਰਬਾਰ ਇਸ ਵਾਰ ਵੀ ਅੱਜ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰ ਭਾਈ ਅਨੋਖ ਸਿੰਘ ਅਜਨਾਲਾ, ਭਾਈ ਦਵਿੰਦਰ ਸਿੰਘ ਗੋਇੰਦਵਾਲ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸੌੜੀਆਂ ਅਤੇ ਭਾਈ ਮਿਲਖਾ ਸਿੰਘ ਦਾ ਢਾਡੀ ਜਥਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ ਭਾਈ ਸੁਖਜਿੰਦਰ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ, ਭਾਈ ਸੰਦੀਪ ਸਿੰਘ ਅਤੇ ਭਾਈ ਨਿਰਮਲ ਸਿੰਘ ਲਾਲੂ ਫੁੰਮਣ ਦੇ ਢਾਡੀ ਜਥੇ ਨੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ।
ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਕੋਟਲੀ ਸੱਕਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਕਰਵਾਇਆ ਜਾਂਦਾ ਢਾਡੀ ਦਰਬਾਰ ਇਸ ਵਾਰ ਵੀ ਅੱਜ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰ ਭਾਈ ਅਨੋਖ ਸਿੰਘ ਅਜਨਾਲਾ, ਭਾਈ ਦਵਿੰਦਰ ਸਿੰਘ ਗੋਇੰਦਵਾਲ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸੌੜੀਆਂ ਅਤੇ ਭਾਈ ਮਿਲਖਾ ਸਿੰਘ ਦਾ ਢਾਡੀ ਜਥਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ ਭਾਈ ਸੁਖਜਿੰਦਰ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ, ਭਾਈ ਸੰਦੀਪ ਸਿੰਘ ਅਤੇ ਭਾਈ ਨਿਰਮਲ ਸਿੰਘ ਲਾਲੂ ਫੁੰਮਣ ਦੇ ਢਾਡੀ ਜਥੇ ਨੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ । ਇਸ ਮੌਕੇ ਪਿੰਡ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ।