ਭਾਜਪਾ ਆਗੂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵਲੋਂ ਸਰਗਰਮੀਆਂ ਤੇਜ਼
ਸੰਗਤ ਮੰਡੀ, 23 ਅਗਸਤ (ਸੁਖਤੇਜ ਧਾਲੀਵਾਲ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਅੰਦਰ ਲਗਾਤਾਰ ਆਪਣੀਆਂ ਸੰਗਨਾਠਤਮਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਕੜੀ ਦੇ ਤਹਿਤ ਬਠਿੰਡਾ ਦਿਹਾਤੀ ਵਿਖੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵੱਲੋਂ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਪਿੰਡਾਂ ਵਿਚ ਵੱਡੇ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਪਿੰਡ ਫ਼ਰੀਦਕੋਟ ਕੋਟਲੀ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਦੌਰਾਨ ਦਰਸ਼ਨ ਸਿੰਘ ਕੋਟਫੱਤਾ। ਤਸਵੀਰ: ਸੁਖਤੇਜ ਧਾਲੀਵਾਲ
24-08-2026