ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ
ਕੋਟਕਪੂਰਾ, 1 ਸਤੰਬਰ (ਰਿੰਕੂ ਮਲਹੋਤਰਾ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਰਜਿ. ਕੋਟਕਪੂਰਾ ਦੇ ਪ੍ਰਧਾਨ ਕੈਪਟਨ ਗੁਰਜੰਟ ਸਿੰਘ, ਕੇਵਲ ਸਿੰਘ ਸਹੋਤਾ, ਮੰਦਰ ਸਿੰਘ, ਬਲਵੰਤ ਸਿੰਘ, ਹਰਿੰਦਰ ਸਿੰਘ ਵਲੋਂ 5 ਸਤੰਬਰ ਨੂੰ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਨ ’ਤੇ ਸਰਕਾਰੀ ਛੁੱਟੀ ਕਰਵਾਉਣ ਬਾਬਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮਿਲੇ ਅਤੇ ਮੰਗ ਪੱਤਰ ਸੌਂਪਿਆ।
ਕੋਟਕਪੂਰਾ, 1 ਸਤੰਬਰ (ਰਿੰਕੂ ਮਲਹੋਤਰਾ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਰਜਿ. ਕੋਟਕਪੂਰਾ ਦੇ ਪ੍ਰਧਾਨ ਕੈਪਟਨ ਗੁਰਜੰਟ ਸਿੰਘ, ਕੇਵਲ ਸਿੰਘ ਸਹੋਤਾ, ਮੰਦਰ ਸਿੰਘ, ਬਲਵੰਤ ਸਿੰਘ, ਹਰਿੰਦਰ ਸਿੰਘ ਵਲੋਂ 5 ਸਤੰਬਰ ਨੂੰ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਨ ’ਤੇ ਸਰਕਾਰੀ ਛੁੱਟੀ ਕਰਵਾਉਣ ਬਾਬਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮਿਲੇ ਅਤੇ ਮੰਗ ਪੱਤਰ ਸੌਂਪਿਆ। ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਦਿਹਾੜੇ ’ਤੇ ਸਰਕਾਰੀ ਛੁੱਟੀ ਦਾ ਐਲਾਨ ਕਰਕੇ ਇਸ ਦਿਹਾੜੇ ਦੀ ਮਹੱਤਤਾ ਵਿਚ ਹੋਰ ਵਾਧਾ ਕਰੇ ਅਤੇ ਬੱਚਿਆਂ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ਪ੍ਰਤੀ ਉਨ੍ਹਾਂ ਨੂੰ ਜਾਗਰੂਕ ਕਰੇ।