02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੁਲਿਸ ਨੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ’ਚ 2 ਦੋਸ਼ੀ ਕੀਤੇ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅਸ਼ੋਕ ਮੀਨਾ ਐੱਸ.

ਅਜੀਤ ਡੈਸਕ 02-09-2026
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅਸ਼ੋਕ ਮੀਨਾ ਐੱਸ.ਪੀ. (ਡੀ.) ਅਤੇ ਬਚਨ ਸਿੰਘ ਡੀ.ਐੱਸ.ਪੀ. ਸ੍ਰੀ ਮੁਕਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਟੀਮਾਂ ਵਲੋਂ ਘਰ ਵਿਚ ਪੈਟਰੋਲ ਬੰਬ ਸੁੱਟ ਕੇ ਅਤੇ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੇ ਮਾਮਲੇ ਨੂੰ ਸੁਲਝਾਉਂਦਿਆਂ 4 ਦੋਸ਼ੀਆਂ ਨੂੰ ਟਰੇਸ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਚਨ ਸਿੰਘ ਡੀ.ਐੱਸ.ਪੀ. ਨੇ ਦੱਸਿਆ ਕਿ ਮੁੱਦਈ ਪਵਨ ਕੁਮਾਰ ਪੁੱਤਰ ਤਾਰਾ ਚੰਦ ਵਾਸੀ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਬਿਆਨ ਅਨੁਸਾਰ 4 ਅਗਸਤ ਨੂੰ ਰਾਤ ਕਰੀਬ 10:30 ਵਜੇ ਕੁਝ ਵਿਅਕਤੀਆਂ ਵਲੋਂ ਉਸ ਦੇ ਘਰ ਦੇ ਗੇਟ ਤੇ ਛੱਤ ’ਤੇ ਪੈਟਰੋਲ ਬੰਬ ਸੁੱਟ ਕੇ ਅਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ ਗਈ। ਵਾਰਦਾਤ ਤੋਂ ਬਾਅਦ ਮੁੱਦਈ ਤੇ ਉਸ ਦੇ ਪਰਿਵਾਰ ਵਲੋਂ ਰੌਲਾ ਪਾਉਣ ’ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਸੰਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਤਫ਼ਤੀਸ਼ ਦੌਰਾਨ ਪੁਲਿਸ ਟੀਮਾਂ ਵਲੋਂ ਟੈਕਨੀਕਲ ਇਨਪੁਟਸ ਤੇ ਖੁਫੀਆ ਸੂਤਰਾਂ ਦੀ ਮਦਦ ਨਾਲ ਵਾਰਦਾਤ ਵਿਚ ਸ਼ਾਮਿਲ 4 ਦੋਸ਼ੀਆਂ ਨੂੰ ਟਰੇਸ ਕੀਤਾ ਗਿਆ, ਜਿਨ੍ਹਾਂ ਵਿਚੋਂ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਵਿਚ ਸਾਜਨ ਵਾਸੀ ਸ੍ਰੀ ਮੁਕਤਸਰ ਸਾਹਿਬ, ਸੁਖਵਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਸ਼ਾਮਿਲ ਹਨ। ਪੁਲਿਸ ਟੀਮਾਂ ਵਲੋਂ ਦੋਵੇਂ ਮੁਲਜ਼ਮਾਂ ਨੂੰ ਹਸਬ-ਜ਼ਾਬਤਾ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਤੇ ਸ਼ਿਕਾਇਤਕਰਤਾ ਧਿਰ ਵਿਚਕਾਰ ਪਹਿਲਾਂ ਤੋਂ ਲੜਾਈ-ਝਗੜਾ/ਰੰਜਿਸ਼ ਚੱਲਦੀ ਆ ਰਹੀ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਗ਼ੁੱਸੇ ਵਿਚ ਆ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਵਾਰਦਾਤ ਵਿਚ ਸ਼ਾਮਿਲ ਹੋਰ ਵਿਅਕਤੀਆਂ ਤੇ ਬਾਕੀ ਟਰੇਸ ਕੀਤੇ ਗਏ ਦੋਸ਼ੀਆਂ ਸੰਬੰਧੀ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਸੰਕਟ-ਬਾਗੀਆਂ ਦੀਆਂ ਨਜ਼ਰਾਂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ’ਤੇ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।