02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਐਲਾਨਿਆ

ਗਿੱਦੜਬਾਹਾ, 1 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਨੌਜਵਾਨਾਂ ਅੰਦਰ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 22 ਅਗਸਤ ਨੂੰ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਖੇਤਰ ਗਿੱਦੜਬਾਹਾ ਵਲੋਂ ਐਲਾਨ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਤਰ ਪ੍ਰਧਾਨ ਸੁਖਚੈਨ ਸਿੰਘ ਨੇ ਦੱਸਿਆ ਕਿ ਗਿੱਦੜਬਾਹਾ ਖੇਤਰ ਦੀਆਂ 21 ਵਿਦਿਅਕ ਸੰਸਥਾਵਾਂ ਦੇ ਕੁੱਲ 1675 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਭਾਗ ਲਿਆ।

ਅਜੀਤ ਡੈਸਕ 02-09-2026
ਗਿੱਦੜਬਾਹਾ, 1 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਨੌਜਵਾਨਾਂ ਅੰਦਰ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 22 ਅਗਸਤ ਨੂੰ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਖੇਤਰ ਗਿੱਦੜਬਾਹਾ ਵਲੋਂ ਐਲਾਨ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਤਰ ਪ੍ਰਧਾਨ ਸੁਖਚੈਨ ਸਿੰਘ ਨੇ ਦੱਸਿਆ ਕਿ ਗਿੱਦੜਬਾਹਾ ਖੇਤਰ ਦੀਆਂ 21 ਵਿਦਿਅਕ ਸੰਸਥਾਵਾਂ ਦੇ ਕੁੱਲ 1675 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ (ਦਰਜਾ ਦੂਜਾ) ਦੇ ਵਰਗ ਵਿਚ ਦਸਮੇਸ਼ ਪਿਤਾ ਪਬਲਿਕ ਸਕੂਲ ਝੁੰਬਾ ਦੀ ਵਿਦਿਆਰਥਣ ਰਣਵੀਰ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਪੀ.ਕੇ.ਐੱਸ. ਇੰਟਰਨੈਸ਼ਨਲ ਸਕੂਲ ਬੱਲੂਆਣਾ ਦੇ ਵਿਦਿਆਰਥੀ ਪ੍ਰਭਨੂਰ ਸਿੰਘ ਨੇ ਦੂਜਾ ਅਤੇ ਦਸਮੇਸ਼ ਪਿਤਾ ਪਬਲਿਕ ਸਕੂਲ ਝੁੰਬਾ ਦੀ ਵਿਦਿਆਰਥਣ ਅਭੀਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ (ਦਰਜਾ ਤੀਜਾ) ਦੇ ਵਰਗ ਵਿਚ ਦਸਮੇਸ਼ ਪਿਤਾ ਪਬਲਿਕ ਸਕੂਲ ਝੁੰਬਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਪਹਿਲਾ, ਅਕਾਲ ਅਕਾਦਮੀ ਕਿਲੀ ਨਿਹਾਲ ਸਿੰਘ ਵਾਲਾ ਦੀ ਵਿਦਿਆਰਥਣ ਸ਼ੁਭਕਰਮਨ ਕੌਰ ਨੇ ਦੂਜਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀ ਵਿਦਿਆਰਥਣ ਨਵਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਜਾਣ ਵਾਲੇ ਸਾਲਾਨਾ ਅੰਤਰ ਸਕੂਲ ਯੁਵਕ ਮੇਲੇ ਦੌਰਾਨ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ’ਚ ਵਿਸਥਾਰ- ਪੰਜ ਅਕਾਲੀ ਆਗੂ ਜਨਰਲ ਕੌਂਸਲ ਮੈਂਬਰ ਬਣਾਏ ਅਗਲੀ ਖ਼ਬਰ ਮਿਡ ਡੇ-ਮੀਲ ਕਾਮਿਆਂ ਵਲੋਂ ਮੰਗਾਂ ਮਨਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।