02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡੀ.ਏ.ਵੀ. ਕਾਲਜ ਵਿਖੇ ਯੋਗਾ ਅਤੇ ਫਿੱਟਨੈਸ ਗਤੀਵਿਧੀਆਂ ਕਰਵਾਈਆਂ

ਮਲੋਟ, 1 ਸਤੰਬਰ (ਪਾਟਿਲ)-ਰਾਸ਼ਟਰੀ ਖੇਡ ਦਿਵਸ ਮੌਕੇ 6 ਪੰਜਾਬ ਬਟਾਲੀਅਨ ਐੱਨ. ਸੀ.

ਅਜੀਤ ਡੈਸਕ 02-09-2026
ਮਲੋਟ, 1 ਸਤੰਬਰ (ਪਾਟਿਲ)-ਰਾਸ਼ਟਰੀ ਖੇਡ ਦਿਵਸ ਮੌਕੇ 6 ਪੰਜਾਬ ਬਟਾਲੀਅਨ ਐੱਨ.ਸੀ.ਸੀ. ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਏ.ਵੀ. ਕਾਲਜ ਮਲੋਟ ਦੁਆਰਾ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ, ਮਾਨਸਿਕ ਸੁੱਖ-ਸਿਹਤ, ਅਨੁਸ਼ਾਸਨ ਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਯੋਗਾ ਤੇ ਸਰੀਰਕ ਤੰਦਰੁਸਤੀ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਵਿਸ਼ੇਸ਼ ਯੋਗਾ ਸੈਸ਼ਨ ਕਰਵਾਇਆ ਗਿਆ ਅਤੇ ਇਸ ਤੋਂ ਬਾਅਦ ਵੱਖ-ਵੱਖ ਸਰੀਰਕ ਕਸਰਤਾਂ ਤੇ ਫਿੱਟਨੈਸ ਗਤੀਵਿਧੀਆਂ ਕਰਵਾਈਆਂ ਗਈਆਂ। ਕਾਲਜ ਦੇ ਵਿਦਿਆਰਥੀਆਂ ਅਤੇ ਐੱਨ.ਸੀ.ਸੀ. ਕੈਡਿਟਾਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਹ ਪ੍ਰੋਗਰਾਮ ਪ੍ਰਿੰਸੀਪਲ ਡਾ . ਰਾਜੇਸ਼ ਕੁਮਾਰ ਅਤੇ 6 ਪੰਜਾਬ ਬਟਾਲੀਅਨ ਐੱਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਭੁਪਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦਾ ਸੰਚਾਲਨ ਕੈਪਟਨ (ਡਾ.) ਮੁਕਤਾ ਮੁਟਨੇਜਾ ਏ.ਐੱਨ.ਓ. ਐੱਨ.ਸੀ.ਸੀ. ਵਲੋਂ ਐੱਨ.ਸੀ.ਸੀ. ਕੈਡਿਟਾਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਯੋਗਾ ਤੇ ਨਿਯਮਿਤ ਕਸਰਤ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਦੀ ਉਤਸਾਹਪੂਰਵਕ ਭਾਗੀਦਾਰੀ ਨਾਲ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਹੋਇਆ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਦੇ ਵਿਰੋਧ ’ਚ ਸੂਬਾ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਿਊ ਬਲਾਕ ਔਲਖ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।