07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੀ. ਐੱਸ. ਯੂ. ਦੀ 37 ਮੈਂਬਰੀ ਕਾਲਜ ਕਮੇਟੀ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੀ 37 ਮੈਂਬਰੀ ਕਾਲਜ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਨੌਨਿਹਾਲ ਸਿੰਘ ਥਾਂਦੇਵਾਲਾ ਨੂੰ ਪ੍ਰਧਾਨ, ਸ਼ਿਵਮ ਨੂੰ ਮੀਤ ਪ੍ਰਧਾਨ, ਨਵਦੀਪ ਕੌਰ ਚੜੇਵਾਨ ਨੂੰ ਸਕੱਤਰ, ਰੁਕਸਾਨਾ ਨੂੰ ਖ਼ਜ਼ਾਨਚੀ, ਜੈਸਮੀਨ ਕੌਰ ਨੂੰ ਸਹਾਇਕ ਖ਼ਜ਼ਾਨਚੀ, ਕਰਨ ਗਿੱਲ ਨੂੰ ਪ੍ਰੈੱਸ ਸਕੱਤਰ ਅਤੇ ਖੁਸ਼ ਕਾਲੇਵਾਲਾ ਤੇ ਹਰਪ੍ਰੀਤ ਸਿੰਘ ਕੋਟਲੀ ਨੂੰ ਸੋਸ਼ਲ ਮੀਡੀਆ ਇੰਚਾਰਜ ਚੁਣਿਆ ਗਿਆ।

ਅਜੀਤ ਡੈਸਕ 06-09-2026
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੀ 37 ਮੈਂਬਰੀ ਕਾਲਜ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਨੌਨਿਹਾਲ ਸਿੰਘ ਥਾਂਦੇਵਾਲਾ ਨੂੰ ਪ੍ਰਧਾਨ, ਸ਼ਿਵਮ ਨੂੰ ਮੀਤ ਪ੍ਰਧਾਨ, ਨਵਦੀਪ ਕੌਰ ਚੜੇਵਾਨ ਨੂੰ ਸਕੱਤਰ, ਰੁਕਸਾਨਾ ਨੂੰ ਖ਼ਜ਼ਾਨਚੀ, ਜੈਸਮੀਨ ਕੌਰ ਨੂੰ ਸਹਾਇਕ ਖ਼ਜ਼ਾਨਚੀ, ਕਰਨ ਗਿੱਲ ਨੂੰ ਪ੍ਰੈੱਸ ਸਕੱਤਰ ਅਤੇ ਖੁਸ਼ ਕਾਲੇਵਾਲਾ ਤੇ ਹਰਪ੍ਰੀਤ ਸਿੰਘ ਕੋਟਲੀ ਨੂੰ ਸੋਸ਼ਲ ਮੀਡੀਆ ਇੰਚਾਰਜ ਚੁਣਿਆ ਗਿਆ। ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੂੰ ਕਮੇਟੀ ਦੇ ਮੈਂਬਰ ਚੁਣਿਆ ਗਿਆ। ਇਸ ਮੌਕੇ ਪੀ.ਐੱਸ.ਯੂ. ਦੇ ਆਗੂ ਰਜਿੰਦਰ ਸਿੰਘ ਢਿੱਲਵਾਂ ਅਤੇ ਸਕੱਤਰ ਨੌਨਿਹਾਲ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਦੀਆਂ ਸਿੱਖਿਆ ਸੰਬੰਧੀ ਨੀਤੀਆਂ ਨੇ ਆਮ ਘਰਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਦਰਵਾਜ਼ੇ ਹੋਰ ਵੀ ਤੰਗ ਕਰ ਦਿੱਤੇ ਹਨ। ਨਵੀਂ ਸਿੱਖਿਆ ਨੀਤੀ ਰਾਹੀਂ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਕਮਜ਼ੋਰ ਕਰਕੇ ਸਿੱਖਿਆ ਦੇ ਨਿੱਜੀਕਰਨ ਤੇ ਕੇਂਦਰੀਕਰਨ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਲੋੜੀਂਦੇ ਫ਼ੰਡ ਦੇਣ ਦੀ ਬਜਾਏ, ਫ਼ੀਸਾਂ ਤੇ ਹੋਰ ਖ਼ਰਚਿਆਂ ਦਾ ਬੋਝ ਵਿਦਿਆਰਥੀਆਂ ਸਿਰ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰਾਂ ਦਾ ਕੰਮ ਸਿੱਖਿਆ ਨੂੰ ਮੁਨਾਫ਼ੇ ਦਾ ਧੰਦਾ ਬਣਾਉਣਾ ਨ ਹੀਂ, ਸਗੋਂ ਹਰ ਵਿਦਿਆਰਥੀ ਨੂੰ ਮੁਫ਼ਤ, ਮਿਆਰੀ ਤੇ ਬਰਾਬਰ ਸਿੱਖਿਆ ਦਾ ਹੱਕ ਦੇਣਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਲਗਾਤਾਰ ਅਜਿਹੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਖ਼ਮਿਆਜ਼ਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਅਮਰੀਕਾ ਨਾਲ ਹੋ ਰਹੇ ਵਪਾਰਕ ਸਮਝੌਤਿਆਂ ਅਤੇ ਸਰਕਾਰ ਦੀਆਂ ਵਪਾਰਕ ਨੀਤੀਆਂ ਦੇਸ਼ ਦੇ ਖੇਤੀਬਾੜੀ ਖੇਤਰ ਤੇ ਕਿਸਾਨਾਂ ਦੇ ਹਿੱਤਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਆਗੂਆਂ ਨੇ ਕਿਹਾ ਕਿ ਵਿਦਿਆਰਥੀ ਵਰਗ ਨੂੰ ਆਪਣੇ ਹੱਕਾਂ ਲਈ ਚੁੱਪ ਰਹਿਣ ਦੀ ਬਜਾਏ, ਜਥੇਬੰਦ ਹੋ ਕੇ ਸੰਘਰਸ਼ ਦੇ ਮੈਦਾਨ ਵਿਚ ਆਉਣਾ ਪਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਸਿੱਖਿਆ ਦੇ ਨਿੱਜੀਕਰਨ, ਵਿਦਿਆਰਥੀ ਵਿਰੋਧੀ ਨੀਤੀਆਂ, ਬੇਰੁਜ਼ਗਾਰੀ, ਮਹਿੰਗਾਈ ਅਤੇ ਕਿਸਾਨਾਂ-ਮਜ਼ਦੂਰਾਂ ’ਤੇ ਹੋ ਰਹੇ ਹਮਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ 26 ਸਤੰਬਰ ਨੂੰ ਮੋਗਾ ਵਿਖੇ ਹੋ ਰਹੀ ਰੈਲੀ ਵਿਚ ਵੱਡੀ ਗਿਣਤੀ ’ਚ ਪਹੁੰਚਣ ਅਤੇ ਲੋਕ ਹੱਕਾਂ ਦੀ ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਵਿਰੋਧ ’ਚ ਮਲੋਟ ’ਚ ਕਾਂਗਰਸੀਆਂ ਦੀ ਇਕੱਤਰਤਾ ਅਗਲੀ ਖ਼ਬਰ ਕਪਾਹ ਦੀ ਵਾਪਸੀ ਦੇ ਨਾਂਅ ’ਤੇ ਇਕ ਹੋਰ ਖੇਤੀ ਸੰਕਟ ਨਾ ਖੜ੍ਹਾ ਕੀਤਾ ਜਾਵੇ: ਖੇਤੀ ਵਿਰਾਸਤ ਮਿਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।