07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਾਹੁਲ ਗਾਂਧੀ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਵਿਰੋਧ ’ਚ ਮਲੋਟ ’ਚ ਕਾਂਗਰਸੀਆਂ ਦੀ ਇਕੱਤਰਤਾ

ਮਲੋਟ, 5 ਸਤੰਬਰ (ਪਾਟਿਲ)-ਕਾਂਗਰਸ ਪਾਰਟੀ ਵਲੋਂ ਅੱਜ ਝਾਂਬ ਗੈਸਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਹ ਪ੍ਰੈੱਸ ਕਾਨਫਰੰਸ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦੇ ਵਿਰੋਧ ਵਿਚ ਕੀਤੀ ਗਈ।

ਅਜੀਤ ਡੈਸਕ 06-09-2026
ਮਲੋਟ, 5 ਸਤੰਬਰ (ਪਾਟਿਲ)-ਕਾਂਗਰਸ ਪਾਰਟੀ ਵਲੋਂ ਅੱਜ ਝਾਂਬ ਗੈਸਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਹ ਪ੍ਰੈੱਸ ਕਾਨਫਰੰਸ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦੇ ਵਿਰੋਧ ਵਿਚ ਕੀਤੀ ਗਈ। ਇਸ ਮੌਕੇ ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਅਤੇ ਸਬੰਧਿਤ ਕਾਰਵਾਈ ’ਤੇ ਸਵਾਲ ਚੁੱਕਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਗਿਆ। ਪ੍ਰੈਸ ਕਾਨਫ਼ਰੰਸ ਵਿਚ ਵਿਸ਼ੇਸ਼ ਤੌਰ ’ਤੇ ਡਾ. ਜੀਵਨ ਜੋਤ ਕੌਰ, ਐਸ.ਸੀ. ਡਿਪਾਰਟਮੈਂਟ ਪੰਜਾਬ ਦੀ ਵਾਈਸ ਪ੍ਰਧਾਨ, ਪਹੁੰਚੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਗੂਆਂ ਦੇ ਹੱਕ ਵਿਚ ਹਮੇਸ਼ਾ ਡਟ ਕੇ ਖੜ੍ਹੀ ਹੈ ਅਤੇ ਰਾਹੁਲ ਗਾਂਧੀ ਖਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ ਦਾ ਪਾਰਟੀ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ੁਭਦੀਪ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਕਾਂਗਰਸ, ਸ਼ਿਵ ਕੁਮਾਰ ਸ਼ਿਵਾ ਬਲਾਕ ਪ੍ਰਧਾਨ, ਮਾਸਟਰ ਜਸਪਾਲ ਸਿੰਘ, ਵਰਿੰਦਰ ਮੱਕੜ, ਰਾਜੇਸ਼ ਮਦਾਨ, ਸੋਨੂੰ ਡਾਵਰ, ਕੁਮਾਰ ਗੀਤ ਸੇਠੀ, ਪ੍ਰੇਮ ਰਾਜਪੂਤ, ਕੇਵਲ ਖੱਤਰੀ, ਗੁਰਮੇਲ ਸਰਾਂ, ਲੀਲੂ ਰਾਮ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕਪਾਹ ਦੀ ਵਾਪਸੀ ਦੇ ਨਾਂਅ ’ਤੇ ਇਕ ਹੋਰ ਖੇਤੀ ਸੰਕਟ ਨਾ ਖੜ੍ਹਾ ਕੀਤਾ ਜਾਵੇ: ਖੇਤੀ ਵਿਰਾਸਤ ਮਿਸ਼ਨ ਅਗਲੀ ਖ਼ਬਰ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੀ. ਐੱਸ. ਯੂ. ਦੀ 37 ਮੈਂਬਰੀ ਕਾਲਜ ਕਮੇਟੀ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।