07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦਸਮੇਸ਼ ਖ਼ਾਲਸਾ ਕਾਲਜ ਵਿਖੇ ਅਧਿਆਪਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਹਰਮਹਿੰਦਰ ਪਾਲ)-ਪੀ. ਐੱਮ.

ਅਜੀਤ ਡੈਸਕ 06-09-2026
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਹਰਮਹਿੰਦਰ ਪਾਲ)-ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮ ਦੇ ਸਿਰਜਣਹਾਰ ਅਧਿਆਪਕਾਂ ਨੂੰ ਸਮਰਪਿਤ ਕੌਮੀ ਅਧਿਆਪਕ ਦਿਵਸ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਵਿਚ ਡਾ. ਰਾਜਵੀਰ ਕੌਰ ਮੰਚ ਸੰਚਾਲਕ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਦੇ ਸਤਿਕਾਰ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਜਮਾਤ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਬੈਗਲੈਸ ਡੇਅ ਅਧੀਨ ਤਿਆਰ ਕੀਤੇ ਆਕਰਸ਼ਿਕ ਗ੍ਰੀਟਿੰਗ ਕਾਰਡ ਪ੍ਰਦਰਸ਼ਿਤ ਕੀਤੇ ਅਤੇ ਅਧਿਆਪਕਾਂ ਨੂੰ ਭੇਂਟ ਕੀਤੇ। ਜਮਾਤ ਨੌਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਨੈਸ਼ਨਲ ਦਿਵਸ ਅਧੀਨ ਅਧਿਆਪਕ ਦਿਵਸ ’ਤੇ ਰੋਲ ਪਲੇਅ, ਪੋਸਟਰ ਮੇਕਿੰਗ ਤੇ ਲੇਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਅਰਵਿੰਦਰ ਸਿੰਘ ਲੈਕਚਰਾਰ ਹਿਸਟਰੀ, ਹਰਸਿਮਰਤ ਕੌਰ ਅਤੇ ਸੰਦੀਪ ਵਰਮਾ ਨੇ ਕੀਤੀ। ਵਿਦਿਆਰਥੀਆਂ ਨੇ ਬਹੁਤ ਸੁਚੱਜੇ ਢੰਗ ਨਾਲ ਪੋਸਟਰ ਤਿਆਰ ਕੀਤੇ ਅਤੇ ਆਪਣੇ ਮਨਪਸੰਦ ਅਧਿਆਪਕਾਂ ਦੀ ਭੂਮਿਕਾ ਅਦਾ ਕੀਤੀ। ਪ੍ਰਿੰਸੀਪਲ ਪਰਵਿਸਾ ਸੇਤੀਆ ਨੇ ਸਮੂਹ ਸਟਾਫ਼ ਨੂੰ ਅਧਿਆਪਕ ਦਿਵਸ ਮੌਕੇ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਪਿੰਡ ਘੁਮਿਆਰਾ ਵਿਖੇ ਕਈ ਪਰਿਵਾਰ ਹੋਏ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਅਗਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਐੱਫ਼.ਆਰ.ਆਈ. ਦਰਜ ਕਰਨ ਦੇ ਵਿਰੋਧ ’ਚ ਕਾਂਗਰਸੀਆਂ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।