21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਕਿਊ ਕਾਦੀਆਂ ਵੱਲੋਂ ਪਿੰਡ ਕਾਨਿਆਂਵਾਲੀ ਇਕਾਈ ਦੀ ਚੋਣ

ਸਾਦਿਕ, 20 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਪਿੰਡ ਕਾਨਿਆਂ ਵਾਲੀ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਬਲਾਕ ਸਾਦਿਕ ਦੀ ਮੀਟਿੰਗ ਹੋਈ। ਜਿਸ ਦੀ ਪ੍ਰਧਾਨਗੀ ਜਸਪਿੰਦਰ ਸਿੰਘ ਰੁਪੱਈਆਂ ਵਾਲਾ ਨੇ ਕੀਤੀ।

ਅਜੀਤ ਡੈਸਕ 21-09-2026
ਸਾਦਿਕ, 20 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਪਿੰਡ ਕਾਨਿਆਂ ਵਾਲੀ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਬਲਾਕ ਸਾਦਿਕ ਦੀ ਮੀਟਿੰਗ ਹੋਈ। ਜਿਸ ਦੀ ਪ੍ਰਧਾਨਗੀ ਜਸਪਿੰਦਰ ਸਿੰਘ ਰੁਪੱਈਆਂ ਵਾਲਾ ਨੇ ਕੀਤੀ। ਇਸ ਮੀਟਿੰਗ ਵਿਚ ਪਿੰਡ ਕਾਨਿਆਂ ਵਾਲੀ ਖੁਰਦ ਦੇ ਕਿਸਾਨਾਂ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ ਜਿਸ ਵਿਚ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਚੋਣ ਵਿਚ ਇਕਾਈ ਪ੍ਰਧਾਨ ਸੁਖਦੀਪ ਸਿੰਘ, ਸਕੱਤਰ ਜਨਰਲ ਬਲਵਿੰਦਰ ਸਿੰਘ, ਵਿੱਤ ਸਕੱਤਰ ਗੁਲਸ਼ੇਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ, ਪ੍ਰੈਸ ਸਕੱਤਰ ਜਗਦੀਪ ਸਿੰਘ, ਮੀਤ ਪ੍ਰਧਾਨ ਕੁਲਵੀਰ ਸਿੰਘ, ਰਜਿੰਦਰ ਸਿੰਘ, ਜਸਪ੍ਰੀਤ ਸਿੰਘ, ਮੈਂਬਰ ਰਮਨਦੀਪ ਸਿੰਘ, ਬੇਅੰਤ ਸਿੰਘ, ਕੁਲਵੰਤ ਸਿੰਘ, ਬਲਕਾਰ ਸਿੰਘ, ਬਾਜ ਸਿੰਘ, ਜਗਸੀਰ ਸਿੰਘ, ਕੇਵਲ ਸਿੰਘ, ਰਜਿੰਦਰ ਸਿੰਘ ਚੁਣੇ ਗਏ। ਇਹ ਚੋਣ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਵਜੀਰ ਸਿੰਘ ਡੋਡ, ਗੁਰਵਿੰਦਰ ਸਿੰਘ ਬਲਾਕ ਜਨਰਲ ਸਕੱਤਰ, ਸ਼ਿੰਗਾਰਾ ਸਿੰਘ ਮੁੱਖ ਬੁਲਾਰਾ ਜ਼ਿਲ੍ਹਾ ਫ਼ਰੀਦਕੋਟ, ਜਥੇਦਾਰ ਸੁਰਜੀਤ ਸਿੰਘ ਕਾਨਿਆਂ ਵਾਲੀ, ਸ਼ਿਗਾਰਾ ਸਿੰਘ ਮੁੱਖ ਬੁਲਾਰਾ, ਅੰਗਰੇਜ਼ ਸਿੰਘ ਘੁੱਦੂਵਾਲਾ ਬਲਾਕ ਪ੍ਰਧਾਨ ਸਾਦਿਕ, ਜਗਦੀਪ ਸਿੰਘ ਸ਼ੇਰ ਸਿੰਘ ਵਾਲਾ ਜਨਰਲ ਸਕੱਤਰ ਬਲਾਕ ਸਾਦਿਕ, ਗੁਰਮੀਤ ਸਿੰਘ ਕਾਨਿਆਂ ਵਾਲੀ ਮੀਤ ਪ੍ਰਧਾਨ ਬਲਾਕ ਸਾਦਿ ਕ, ਹਰਿੰਦਰ ਸਿੰਘ ਕਾਨਿਆਂ ਵਾਲੀ ਸੀਨੀਅਰ ਮੀਤ ਪ੍ਰਧਾਨ ਬਲਾਕ ਸਾਦਿਕ, ਗੁਰਸੇਵਕ ਸਿੰਘ ਕਾਉਣੀ ਪ੍ਰੈੱਸ ਸਕੱਤਰ ਬਲਾਕ ਸਾਦਿਕ, ਸੁਖਨਿੰਦਰ ਸਿੰਘ ਇਕਾਈ ਪ੍ਰਧਾਨ ਘੁੱਦੂਵਾਲਾ, ਜਗਸੀਰ ਸਿੰਘ ਸ਼ੇਰ ਸਿੰਘ ਵਾਲਾ ਸਮੂਹ ਕਿਸਾਨ ਆਗੂਆਂ ਨੇ ਇਕਾਈ ਆਗੂਆਂ ਨੂੰ ਵਧਾਈ ਦਿੱਤੀ। ਇਕਾਈ ਪ੍ਰਧਾਨ ਅਤੇ ਸਮੂਹ ਆਗੂਆਂ ਨੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਪਹਿਲਾ ਤਰਾਂ ਡਟ ਕੇ ਸਾਥ ਦੇਣ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਤਿੰਨ ਰੋਜ਼ਾ ਨੈਸ਼ਨਲ ਪੇਂਟਿੰਗ ਵਰਕਸ਼ਾਪ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ’ਤੇ 31ਵੇਂ ਬਾਬਾ ਫ਼ਰੀਦ ਫ਼ੁੱਟਬਾਲ ਟੂਰਨਾਮੈਂਟ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।