ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਮੌਕੇ ਹੀ ਪੰਜਾਬ ਦਾ ਵਿਕਾਸ ਹੋਇਆ : ਬਲਕਾਰ ਸਿੰਘ ਬਰਾੜ
ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਤੋਂ ਜੋ ਉਮੀਦਾਂ ਲੋਕਾਂ ਨੂੰ ਸਨ ਉਹ ਅੱਜ ਤੱਕ ਪੂਰੀਆਂ ਨਹੀਂ ਹੋਈਆਂ ਕਿਉਂਕਿ ਮਾਨ ਸਰਕਾਰ ਨੇ ਸੰਨ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀਆਂ ਨਾਲ ਜੋ ਵੀ ਵਾਅਦਾ ਕੀਤਾ ਉਹ ਪੂਰਾ ਨਹੀਂ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਨੇ ਕਰਦਿਆਂ ਕਿਹਾ ਕਿ ਸਰਕਾਰ ਦੇ ਚੁਟਕਲਿਆਂ ਨਾਲ ਪੰਜਾਬ ਵਾਸੀਆਂ ਦੇ ਮਸਲੇ ਹੱਲ ਨਹੀਂ ਹੋਣ ’ਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਮਾਨ ਸਰਕਾਰ ਨੂੰ ਢੁੱਕਵਾਂ ਜਵਾਬ ਦੇਣ ਲਈ ਤਿਆਰ ਬੈਠੇ ਹਨ।
ਅਜੀਤ ਡੈਸਕ
21-09-2026