21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੁਲਿਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਕੀਤਾ ਕਾਬੂ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਫ਼ਰੀਦਕੋਟ ਦੀ ਗਿਆਨੀ ਜ਼ੈਲ ਸਿੰਘ ਮਾਰਕੀਟ ’ਚ ਇਕ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।

ਅਜੀਤ ਡੈਸਕ 21-09-2026
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਫ਼ਰੀਦਕੋਟ ਦੀ ਗਿਆਨੀ ਜ਼ੈਲ ਸਿੰਘ ਮਾਰਕੀਟ ’ਚ ਇਕ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਜਿਸ ਦੇ ਕੁਝ ਘੰਟਿਆਂ ਬਾਅਦ ਹੀ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦੋਸ਼ੀ ਦੀ ਪਹਿਚਾਣ ਕਰ ਉਸ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ-2 ਦੇ ਇੰਚਾਰਜ ਅਕਲਪ੍ਰੀਤ ਸਿੰਘ ਨੇ ਦੱਸਿਆ ਕੇ ਕਤਲ ਦੀ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪੁੱਜੇ ਜਿੱਥੇ ਉਕਤ ਵਿਅਕਤੀ ਦੀ ਲਾਸ਼ ਪਈ ਸੀ ਅਤੇ ਇਸਨੂੰ ਲੈ ਕੇ ਨਾਮਾਲੂਮ ਵਿਅਕਤੀ ਖ਼ਿਲਾਫ ਮਾਮਲਾ ਦਰਜਾ ਕਰ ਜਾਂਚ ਸ਼ੁਰੂ ਕੀਤੀ ਗਈ ਸੀ। ਆਸਪਾਸ ਦੇ ਸੀ.ਸੀ. ਟੀ.ਵੀ ਕੈਮਰਿਆਂ ਤੋਂ ਇਕ ਵਿਅਕਤੀ ਦੀ ਪਹਿਚਾਣ ਕਰ ਉਸਨੂੰ ਕਾਬੂ ਕੀਤਾ ਗਿਆ। ਜਿਸ ਨੇ ਪੁੱਛਗਿੱਛ ਦੌਰਾਨ ਆਪਣਾ ਜੁਰਮ ਕਬੂਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕੇ ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ ਉਰਫ਼ ਪਟਵਾਰੀ ਵਜੋਂ ਹੋਈ ਜੋ ਬਾਜੀਗਰ ਬਸਤੀ ਦਾ ਰਹਿਣ ਵਾਲਾ ਹੈ ਅਤੇ ਦੋਸ਼ੀ ਗੁਰਕੀਰਤ ਸਿੰਘ ਜੋ ਮੁਕਤਸਰ ਜ਼ਿਲੇ੍ ਦੇ ਇਕ ਪਿੰਡ ਦਾ ਰਹਿਣ ਵਾਲਾ ਹੈ। ਇਨ੍ਹਾਂ ਦੋਨਾਂ ਵਿਚ ਨਸ਼ੇ ਦੇ ਲੈਣ ਦੇਣ ਨੂੰ ਲੈ ਕੇ ਵਿਵਾਦ ਹੋਇਆ ਸੀ। ਜਿਸ ਤੋਂ ਬਾਅਦ ਕਾਤਲ ਨੇ ਮ੍ਰਿਤਕ ਦੇ ਸਿਰ ’ਚ ਇੱਟਾਂ ਮਾਰ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਲਈ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਚਹਿਲ ’ ਚ ਹੋਈ ਭਰਵੀਂ ਇਕੱਤ... ਅਗਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਬਠਿੰਡਾ, ਮੌੜ, ਗੋਨਿਆਣਾ ਅਤੇ ਨਥਾਣਾ ’ਚ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।