ਵਾੜਾਦਰਾਕਾ ਸਰਕਲ ਦੇ ਬੇਅੰਤ ਸਿੰਘ ਸਿੱਧੂ ਕੋਰ ਕਮੇਟੀ ਮੈਂਬਰ ਨਿਯੁਕਤ
ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਪਾਰਟੀ ਵਲੋਂ ਜਥੇਬੰਦਕ ਮਜ਼ਬੂਤੀ ਦੇ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਦੀ ਕੜੀ ਤਹਿਤ ਸਰਕਲ ਵਾੜਾਦਰਾਕਾ ਦੇ ਬੇਅੰਤ ਸਿੰਘ ਸਿੱਧੂ ਹਰੀਨੌਂ ਨੂੰ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਵਾਲਾ ਵਲੋਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨਾਲ ਸਲਾਹ ਮਸ਼ਵਰੇ ਉਪਰੰਤ ਕੀਤੀ ਗਈ ਹੈ।
ਅਜੀਤ ਡੈਸਕ
03-10-2026