03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਖੇਡਾਂ ’ਚ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅੰਡਰ -21 ਅਤੇ 21 ਤੋਂ 30 ਉਮਰ ਵਰਗ ਦੇ ਮੁਕਾਬਲਿਆਂ ਦੀ ਸਮਾਪਤੀ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ, ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਅੰਡਰ-21 ਅਤੇ 21 ਤੋਂ 30 ਉਮਰ ਵਰਗ ਦੇ ਮੁਕਾਬਲੇ ਸਮਾਪਤ ਹੋ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 03-10-2026
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ, ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਅੰਡਰ-21 ਅਤੇ 21 ਤੋਂ 30 ਉਮਰ ਵਰਗ ਦੇ ਮੁਕਾਬਲੇ ਸਮਾਪਤ ਹੋ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਅਥਲੈਟਿਕਸ ਦੇ ਅੰਡਰ-21 ਲੜਕਿਆਂ ਦੀ 5000 ਮੀਟਰ ਦੌੜ ਵਿਚ ਪਵਨਪ੍ਰੀਤ ਸਿੰਘ ਨੇ ਪਹਿਲਾ, ਅਨਮੋਲਪ੍ਰੀਤ ਸਿੰਘ ਨੇ ਦੂਜਾ ਅਤੇ ਉਂਕਾਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। 400 ਮੀਟਰ ਦੌੜ ਵਿਚ ਹਰਮਨਦੀਪ ਸਿੰਘ ਪਹਿਲੇ, ਪ੍ਰਿੰਸਪਾਲ ਸਿੰਘ ਦੂਜੇ ਅਤੇ ਲਕਸ਼ਦੀਪ ਸਿੰਘ ਤੀਜੇ ਸਥਾਨ ’ਤੇ ਰਹੇ। 21 ਤੋਂ 30 ਉਮਰ ਵਰਗ ਦੀ 1500 ਮੀਟਰ ਦੌੜ ਵਿਚ ਅਰਸ਼ਦੀਪ ਸਿੰਘ ਨੇ ਪਹਿਲਾ, ਇਕਬਾਲ ਸਿੰਘ ਨੇ ਦੂਜਾ ਅਤੇ ਸੁਖਮਨ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-21 ਲੜਕੀਆਂ ਦੀ 100 ਮੀਟਰ ਦੌੜ ਵਿਚ ਅੰਤਿਕਾ ਨੇ ਪਹਿਲਾ, ਪ੍ਰਭਜੋਤ ਕੌਰ ਨੇ ਦੂਜਾ ਅਤੇ ਨਿਸ਼ਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬੈਡਮਿੰਟਨ ਦੇ ਅੰਡਰ-21 ਲੜਕਿਆਂ ਵਿਚ ਇਸ਼ਾਨ ਸਕਸੇਨਾ ਪਹਿਲੇ, ਪਾਰੁਲ ਕੁਮਾਰ ਦੂਜੇ ਅਤੇ ਸੁਹੇਲ ਸਿੰਘ ਮਾਨ ਤੇ ਅੰਕੁਸ਼ ਕਾਲੜਾ ਤੀਜੇ ਸਥਾਨ ’ਤੇ ਰਹੇ। ਅੰਡਰ-21 ਲੜਕੀਆਂ ਵਿਚ ਇਸ਼ਮੀਨ ਕੌਰ ਨੇ ਪਹਿਲਾ, ਅਕਸ਼ਰਾ ਨੇ ਦੂਜਾ ਅਤੇ ਪ੍ਰਿਤਕਾ ਨੇ ਤੀਜਾ ਸਥਾਨ ਹਾਸਿਲ ਕੀਤਾ। 21 ਤੋਂ 30 ਉਮਰ ਵਰਗ ਦੇ ਪੁਰਸ਼ਾਂ ਵਿਚ ਅਭਿਮਨ ਪਠੇਲਾ ਪਹਿਲੇ, ਵਿਸ਼ਵਾਸ ਵਧਵਾ ਦੂਜੇ ਅਤੇ ਰਾਹੁਲ ਤੇ ਸਾਜਨ ਤੀਜੇ ਸਥਾਨ ’ਤੇ ਰਹੇ। ਵੇਟ ਲਿਫ਼ਟਿੰਗ ਦੇ ਅੰਡਰ-21 ਲੜਕੀਆਂ ਦੇ ਮੁਕਾਬਲੇ ਵਿਚ ਸਿਮਰਨ ਕੌਰ ਨੇ ਪਹਿਲਾ, ਡਿੰਪਲ ਨੇ ਦੂਜਾ ਅਤੇ ਅਕਾਂਕਸ਼ਾ ਨੇ ਤੀਜਾ ਸਥਾਨ ਹਾਸਿਲ ਕੀਤਾ। ਖੋ-ਖੋ ਦੇ ਅੰਡਰ-21 ਲੜਕਿਆਂ ਵਿਚ ਪੱਕੀ ਟਿੱਬੀ ਮਲੋਟ ਦੀ ਟੀਮ ਜੇਤੂ ਰਹੀ। ਲੜਕੀਆਂ ਦੇ ਮੁਕਾਬਲੇ ਵਿਚ ਖੋ-ਖੋ ਕੋਚਿੰਗ ਸੈਂਟਰ ਬੁੱਟਰ ਸ਼ਰੀਂਹ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ ਨੇ ਦੂਜਾ ਅਤੇ ਭਾਗੂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵਾਲੀਬਾਲ, ਖੋ-ਖੋ, ਕਬੱਡੀ, ਅਥਲੈਟਿਕਸ, ਫੁੱਟਬਾਲ, ਹੈਂਡਬਾਲ, ਬੈਡਮਿੰਟਨ, ਬਾਸਕਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫ਼ਟਿੰਗ, ਵੇਟ ਲਿਫ਼ਟਿੰਗ, ਗੱਤਕਾ, ਰੋਲਰ ਸਕੇਟਿੰਗ ਤੇ ਨਿਸ਼ਾਨੇਬਾਜ਼ੀ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਖੇਡ ਵਿਭਾਗ ਦੇ ਸਮੂਹ ਕੋਚ, ਦਫ਼ਤਰੀ ਸਟਾਫ਼, ਸਿੱਖਿਆ ਵਿਭਾਗ ਦੇ ਡੀ.ਪੀ.ਈ./ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸੁਰੱਖਿਆ ਕਰਮਚਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਗਿੱਦੜਬਾਹਾ ਦੀ ਅਨਾਜ ਮੰਡੀ ਸਮੇਤ ਪਿੰਡਾਂ ’ਚ ਸਫ਼ਾਈ ਤੇ ਸਹੂਲਤਾਂ ਦਾ ਮੰਦਾ ਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।