04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਿੱਦੜਬਾਹਾ ਵਿਖੇ ਸਰਚ ਅਭਿਆਨ ਤਹਿਤ ਪੁਲਿਸ ਨੇ 5 ਜਣੇ ਡਿਟੇਨ ਕੀਤੇ

ਗਿੱਦੜਬਾਹਾ, 2 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਦੇ ਡੀ. ਐੱਸ.

ਡੀ.ਐੱਸ.ਪੀ. ਜਤਿੰਦਰ ਸਿੰਘ ਜਾਣਕਾਰੀ ਦਿੰਦੇ ਹੋਏ। ਤਸਵੀਰ: ਸ਼ਿਵਰਾਜ ਸਿੰਘ ਬਰਾੜ 03-10-2026
ਗਿੱਦੜਬਾਹਾ, 2 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਦੇ ਡੀ.ਐੱਸ.ਪੀ. ਜਤਿੰਦਰ ਸਿੰਘ ਦੀ ਅਗਵਾਈ ਵਿਚ ਹਲਕੇ ਵਿਚ ਸਰਚ ਅਭਿਆਨ ਤਹਿਤ 5 ਜਣੇ ਡਿਟੇਨ ਕੀਤੇ ਜਾਣ ਦਾ ਸਮਾਚਾਰ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜਤਿੰਦਰ ਸਿੰਘ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ਗਿੱਦੜਬਾਹਾ ਪਿੰਡ, ਸ਼ਹਿਰ ਤੇ ਹਲਕੇ ਵਿਚ ਸਰਚ ਅਭਿਆਨ ਚਲਾਇਆ ਗਿਆ ਹੈ। ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੂਬਾ ਸਰਕਾਰ ਤੇ ਪਲਿਸ ਵਲੋ ਸਖ਼ਤੀ ਨਾਲ ਮੁਹਿੰਮ ਛੇੜੀ ਹੋਈ ਹੈ। ਉਨ੍ਹਾਂ ਵਲੋਂ ਘਰ-ਘਰ ਅਤੇ ਕੁਝ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 5 ਜਾਣੇ ਡਿਟੇਨ ਕੀਤੇ ਗਏ ਹਨ ਅਤੇ ਛਾਪੇਮਾਰੀ ਅਜੇ ਜਾਰੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣਾ ਗੰਦਾ ਧੰਦਾ ਬੰਦ ਕਰ ਦੇਣ ਜਾਂ ਫਿਰ ਇਲਾਕਾ ਛੱਡ ਕੇ ਚਲੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰ ਸਮਾਜ ਦੇ ਦੁਸ਼ਮਣ ਹਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਵਿਖਾਈ ਅਗਲੀ ਖ਼ਬਰ ਪਿੰਡ ਸਿੰਘੇਵਾਲਾ ਵਿਖੇ ਮਜ਼ਦੂਰਾਂ-ਕਿਸਾਨਾਂ ਨੇ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।