03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੁਲਿਸ ਵਲੋਂ ਪੀ. ਓ. ਭਗੌੜਾ ਮੁਲਜ਼ਮ ਕਾਬੂ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਵੱਖ-ਵੱਖ ਮੁਕੱਦਮਿਆਂ ਵਿਚ ਅਦਾਲਤ ਵਲੋਂ ਭਗੌੜੇ (ਪੀ. ਓ.)

ਅਜੀਤ ਡੈਸਕ 03-10-2026
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਵੱਖ-ਵੱਖ ਮੁਕੱਦਮਿਆਂ ਵਿਚ ਅਦਾਲਤ ਵਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖ਼ਤਿਆਰ ਸਿੰਘ ਇੰਚਾਰਜ ਪੀ.ਓ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੀ.ਓ. ਸਟਾਫ਼ ਦੀ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦਿਆਂ ਪੀ.ਓ. ਸੂਰਜ ਵਾਸੀ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਗਈ ਹੈ, ਜਿਸ ਖ਼ਿਲਾਫ਼ ਮੁਕੱਦਮਾ ਨੰਬਰ 43, ਮਿਤੀ 10 ਮਾਰਚ 2025, ਅਧੀਨ ਧਾਰਾ 22-ਬੀ, 27 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦਰਜ ਸੀ। ਮੁਲਜ਼ਮ ਵਲੋਂ ਮਾਣਯੋਗ ਅਦਾਲਤ ਵਿਚ ਹਾਜ਼ਰ ਨਾ ਹੋਣ ਕਾਰਨ ਅਦਾਲਤ ਵਲੋਂ ਉਸ ਨੂੰ ਪੀ.ਓ. ਘੋਸ਼ਿਤ ਕੀਤਾ ਗਿਆ ਸੀ। ਗ੍ਰਿਫ਼ਤਾਰੀ ਉਪਰੰਤ ਮੁਲਜ਼ਮ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਸੰਬੰਧਿਤ ਥਾਣਾ ਪੁਲਿਸ ਦੇ ਹਵਾਲੇ ਕੀਤਾ ਗਿਆ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਪੀ.ਓ. ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਚੇਅਰਮੈਨ ਰਣਧੀਰ ਸਿੰਘ ਧੀਰਾ ਨੇ ਸਰਕਾਰ ਦੀਆਂ ਸਕੀਮਾਂ ਸੰਬੰਧੀ ਲੋਕਾਂ ਨੂੰ ਦਿੱਤੀ ਜਾਣਕਾਰੀ ਅਗਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਜ਼ਿਲ੍ਹੇ ਭਰ ’ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।