03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਫਿਰ ਭਗਵੰਤ ਮਾਨ ’ਤੇ ਵਾਅਦਾ ਖਿਲਾਫ਼ੀ ਦੇ ਲਾਏ ਦੋਸ਼

ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਇਕਾਈ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਦੀ ਇਕ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪਾਵਰਕਾਮ ਪੈਨਸ਼ਨਰ ਆਗੂ ਬਲਵਿੰਦਰ ਰਾਮ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਬਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਸਿਮਰਜੀਤ ਸਿੰਘ ਬਰਾੜ, ਪੈਨਸ਼ਨਰ ਆਗੂ ਪ੍ਰੇਮ ਚਾਵਲਾ ਤੇ ਇੰਦਰਜੀਤ ਸਿੰਘ ਖੀਵਾ ਆਦਿ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਇਕ ਵਾਰ ਫਿਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਮੀਟਿੰਗ ਦੌਰਾਨ ਕੀਤੇ ਗਏ ਵਾਅਦਿਆਂ ਤੇ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਕਰਨ ਤੋਂ ਟਾਲ ਮਟੋਲ ਕੀਤੀ ਜਾ ਰਹੀ ਹੈ।

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ। ਤਸਵੀਰ : ਸਰਬਜੀਤ ਸਿੰਘ 03-10-2026
ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਇਕਾਈ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਦੀ ਇਕ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪਾਵਰਕਾਮ ਪੈਨਸ਼ਨਰ ਆਗੂ ਬਲਵਿੰਦਰ ਰਾਮ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਬਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਸਿਮਰਜੀਤ ਸਿੰਘ ਬਰਾੜ, ਪੈਨਸ਼ਨਰ ਆਗੂ ਪ੍ਰੇਮ ਚਾਵਲਾ ਤੇ ਇੰਦਰਜੀਤ ਸਿੰਘ ਖੀਵਾ ਆਦਿ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਇਕ ਵਾਰ ਫਿਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਮੀਟਿੰਗ ਦੌਰਾਨ ਕੀਤੇ ਗਏ ਵਾਅਦਿਆਂ ਤੇ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਕਰਨ ਤੋਂ ਟਾਲ ਮਟੋਲ ਕੀਤੀ ਜਾ ਰਹੀ ਹੈ। ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ 18 ਸਤੰਬਰ ਨੂੰ ਹੋਈ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰੀਆਂ ਗਈਆਂ ਸਾਰੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਮੰਨੀਆਂ ਗਈਆਂ ਮੰਗਾਂ ਵਿਚ 18 ਫੀਸਦੀ ਡੀ.ਏ., ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਮੁਲਾਜ਼ਮ ਪੱਕੇ ਕਰਨ ਆਦਿ ਮੰਗਾਂ ਨੂੰ ਲੈ ਕੇ ਸਰਕਾਰ ਫਿਰ ਮੁਨਕਰ ਹੋ ਰਹੀ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ 10 ਅਕਤੂਬਰ ਨੂੰ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਸਕੀਮ ਵਰਕਰ, ਅਧਿਆਪਕ , ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਅਨੁਸਰ 21 ਅਤੇ 22 ਅਕਤੂਬਰ ਨੂੰ ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈਕੇ ਪੰਜਾਬ ਦਾ ਸਾਰਾ ਸਰਕਾਰੀ ਕੰਮ ਠੱਪ ਕਰਨਗੇ ਅਤੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ 10 ਅਕਤੂਬਰ ਨੂੰ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਸਕੀਮ ਵਰਕਰ, ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਕੁਲਵੰਤ ਸਿੰਘ ਚਾਨੀ, ਇਕਬਾਲ ਸਿੰਘ ਰਣ ਸਿੰਘ ਵਾਲਾ, ਅਧਿਆਪਕ ਆਗੂ ਗਗਨ ਪਾਹਵਾ, ਧਰਮਿੰਦਰ ਸਿੰਘ, ਜੀਤੇਂਦਰ ਕੁਮਾਰ ਹੰਸ, ਆਸ਼ਾ ਵਰਕਰਾਂ ਦੇ ਆਗੂ ਸਰਬਜੀਤ ਕੌਰ ਮਚਾਕੀ, ਇੰਦਰਜੀਤ ਸਿੰਘ ਗਿੱਲ, ਪਿ੍ਰੰਸੀਪਲ ਕਿ੍ਰਸ਼ਨ ਲਾਲ, ਅਧਿਆਪਕ ਆਗੂ ਵਰਿੰਦਰ ਅਮਰ, ਮਨਦੀਪ ਸਿੰਘ ਕਪੂਰ, ਨਰਿੰਦਰ ਕੁਮਾਰ, ਯੋਗਿੰਦਰ ਸਿੰਘ, ਬਖਸ਼ਿੰਦਰਜੀਤ ਸਿੰਘ, ਗੁਰਜੰਟ ਸਿੰਘ, ਅਮਨਦੀਪ ਸਿੰਘ, ਮੀਤ ਪ੍ਰਧਾਨ ਟੀ.ਐਸ.ਯੂ., ਅਮਰਜੀਤ ਸਿੰਘ ਵਾਲੀਆ ਅਤੇ ਕਿ੍ਰਸ਼ਨ ਲਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਥਾਣਾ ਸਿਟੀ ਪੁਲਿਸ ਵਲੋਂ 32 ਬੋਰ ਦੇ ਦੇਸੀ ਪਿਸਤੌਲ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਸੰਧੂ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।