ਆਪ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਪਿੰਡਾਂ ਦਾ ਹੋ ਰਿਹਾ ਸਰਬਪੱਖੀ ਵਿਕਾਸ- ਕੋਟਫੱਤਾ
ਸੰਗਤ ਮੰਡੀ, 9 ਅਕਤੂਬਰ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਪ੍ਰਚਾਰ ਕਰਨ ਲਈ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਪਿੰਡ ਸੰਗਤ ਕਲਾਂ ਸਮੇਤ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਅਤੇ ਪਿੰਡਾਂ ਦੀਆਂ ਸੱਥਾਂ ਵਿਚ ਬੈਠੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।
ਅਜੀਤ ਡੈਸਕ
10-10-2026