21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵਿਧਾਨ ਸਭਾ ਹਲਕਾ ਜੈਤੋ ’ਚ ਅਮਨਦੀਪ ਕੌਰ ਸਿੱਧੂ ਵਲੋਂ ਡੋਰ-ਟੂ-ਡੋਰ ਮੁਹਿੰਮ ਭਗਵੰਤ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਪੰਜਗਰਾਈਂ ਕਲਾਂ, 20 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਮਨਦੀਪ ਕੌਰ ਸਿੱਧੂ ਵਲੋਂ ਹਲਕੇ ਦੇ ਪਿੰਡਾਂ, ਕਸਬਿਆਂ ਅਤੇ ਗਲੀ-ਮੁਹੱਲਿਆਂ ਵਿਚ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਉਹ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਨੀਤੀਆਂ ਅਤੇ ਸਕੀਮਾਂ ਬਾਰੇ ਜਾਣੂ ਕਰਵਾ ਰਹੇ ਹਨ।

ਅਜੀਤ ਡੈਸਕ 21-10-2026
ਪੰਜਗਰਾਈਂ ਕਲਾਂ, 20 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਮਨਦੀਪ ਕੌਰ ਸਿੱਧੂ ਵਲੋਂ ਹਲਕੇ ਦੇ ਪਿੰਡਾਂ, ਕਸਬਿਆਂ ਅਤੇ ਗਲੀ-ਮੁਹੱਲਿਆਂ ਵਿਚ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਉਹ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਨੀਤੀਆਂ ਅਤੇ ਸਕੀਮਾਂ ਬਾਰੇ ਜਾਣੂ ਕਰਵਾ ਰਹੇ ਹਨ। ਅਮਨਦੀਪ ਕੌਰ ਸਿੱਧੂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਸਕੀਮਾਂ ਦੀ ਕੇਵਲ ਸ਼ੁਰੂਆਤ ਹੀ ਨਹੀਂ ਕੀਤੀ ਸਗੋਂ ਉਨ੍ਹਾਂ ਨੂੰ ਤੱਤਪਰਤਾ ਨਾਲ ਲਾਗੂ ਵੀ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ਼ ਸੁਣ ਕੇ ਉਨ੍ਹਾਂ ਦੇ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਦਾ ਮਕਸਦ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਤੱਕ ਪਹੁੰਚਾਉਣਾ ਤੋਂ ਇਲਾਵਾ ਹਲਕੇ ਲੋਕਾਂ ਦੀਆਂ ਦੀ ਮੁਸ਼ਕਿਲਾਂ ਨੂੰ ਜਾਨਣਾ ਹੈ। ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਹ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਣਗੇ। 20 ਐਫ.ਡੀ.ਕੇ 25 ਅਮਨਦੀਪ ਕੌਰ ਸਿੱਧੂ
ਪਿਛਲੀ ਖ਼ਬਰ ਦੁਸਹਿਰੇ ਮੌਕੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਇੰਟਰਨੈਸ਼ਨਲ ਮਿਲੇਨੀਅਮ ਸਕੂਲ ’... ਅਗਲੀ ਖ਼ਬਰ ਗੱਠਾਂ ਅਤੇ ਤੂੜੀ ਵਾਲੀਆਂ ਟਰਾਲੀਆਂ ਦੀ ਓਵਰਲੋਡਿੰਗ ਨਾਲ ਵਧ ਰਹੇ ਹਨ ਸੜਕੀ ਹਾਦਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।