21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁਸਹਿਰੇ ਮੌਕੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਸੱਦੇ ’ਤੇ ਦੁਸਹਿਰੇ ਮੌਕੇ ਠੇਕਾ ਮੁਲਾਜ਼ਮਾਂ ਨੇ ਤਹਿਸੀਲ ਪੱਧਰ ’ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ 15 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ਵਿਚ ਬਣੀ ਸਹਿਮਤੀ ਦੇ ਬਾਵਜੂਦ ਸਰਕਾਰ ਵਲੋਂ ਦੀਵਾਲੀ ਤੋਂ ਪਹਿਲਾਂ ਜੁਆਇਨਿੰਗ ਪੱਤਰ ਜਾਰੀ ਨਹੀਂ ਕੀਤੇ ਗਏ।

ਅਜੀਤ ਡੈਸਕ 21-10-2026
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਸੱਦੇ ’ਤੇ ਦੁਸਹਿਰੇ ਮੌਕੇ ਠੇਕਾ ਮੁਲਾਜ਼ਮਾਂ ਨੇ ਤਹਿਸੀਲ ਪੱਧਰ ’ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ 15 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ਵਿਚ ਬਣੀ ਸਹਿਮਤੀ ਦੇ ਬਾਵਜੂਦ ਸਰਕਾਰ ਵਲੋਂ ਦੀਵਾਲੀ ਤੋਂ ਪਹਿਲਾਂ ਜੁਆਇਨਿੰਗ ਪੱਤਰ ਜਾਰੀ ਨਹੀਂ ਕੀਤੇ ਗਏ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਚੂਅਲ ਇੰਗੇਜਮੈਂਟ ਵਿਚ ਤਬਦੀਲੀ) ਬਿੱਲ-2026 ਤਹਿਤ ਜੁਆਇਨਿੰਗ ਪੱਤਰ ਦੇਣ ਦੀ ਸਹਿਮਤੀ ਬਣੀ ਸੀ, ਪਰ ਸਬੰਧਿਤ ਵਿਭਾਗਾਂ ਵਲੋਂ ਅਜੇ ਤੱਕ ਪੱਤਰ ਜਾਰੀ ਨਹੀਂ ਕੀਤੇ ਗਏ। ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਤੁਰੰਤ ਜੁਆਇਨਿੰਗ ਪੱਤਰ ਦਿੱਤੇ ਜਾਣ, ਘੱਟੋ-ਘੱਟ ਉਜਰਤ ਕਾਨੂੰਨ-1948 ਵਿਚ 15ਵੀਂ ਲੇਬਰ ਕਾਨਫਰੰਸ ਦੀਆਂ ਸਿਫ਼ਾਰਸ਼ਾਂ ਸ਼ਾਮਲ ਕਰਕੇ ਤਨਖ਼ਾਹ ਤੈਅ ਕੀਤੀ ਜਾਵੇ ਅਤੇ ਈ.ਪੀ.ਐੱਫ. ਤੇ ਈ.ਐੱਸ.ਆਈ. ਦੀਆਂ ਸਹੂਲਤਾਂ ਲਾਗੂ ਕੀਤੀਆਂ ਜਾਣ। ਇਸ ਮੌਕੇ ਤਰਲੋਕ ਸਿੰਘ, ਗਗਨਦੀਪ ਸਿੰਘ, ਰਾਧੇ ਸ਼ਾਮ, ਸਾਹਿਬ ਸਿੰਘ, ਅੰਗਰੇਜ਼ ਸਿੰਘ, ਗੁਰਦਾਸ ਸਿੰਘ, ਮੰਗਤ ਰਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਤਕਾ ਮੁਕਾਬਲਿਆਂ ’ਚ ‘ਗੋਲਡ ਮੈਡਲ’ ਜੇਤੂ ਖਿਡਾਰੀ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਅਕਾਲੀ ਦਲ ਦੇ ਐਸ . ਸੀ . ਵਿੰਗ ਦਾ ਵਰਕਰ ਸੰਮੇਲਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।