23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਰੁਪਾਣਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਦੁਬਾਰਾ ਸਰਵੇ ਕਰਨ ਦੀ ਮੰਗ

ਰੁਪਾਣਾ, 22 ਅਕਤੂਬਰ (ਜਗਜੀਤ ਸਿੰਘ)-ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਾਲ ਲਕੀਰ ਅੰਦਰ ਆਉਂਦੀਆਂ ਥਾਵਾਂ ਵਿਚ ਬੈਠੇ ਘਰਾਂ ਤੇ ਦੁਕਾਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੀ ਮਾਲਕੀ ਦੇਣ ਸੰਬੰਧੀ ‘ਮੇਰਾ ਘਰ ਮੇਰੇ ਨਾਮ’ ’ਤੇ ਇਕ ਸਕੀਮ ਸ਼ੁਰੂ ਕੀਤੀ, ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਉਚ ਅਧਿਕਾਰੀਆ ਦੀ ਢਿੱਲੀ ਕਾਰਵਾਈ ਕਰਕੇ ਇਹ ਸਕੀਮ ਹਵਾ ਵਿਚ ਉਡਦੀ ਨਜ਼ਰ ਆ ਰਹੀ ਹੈ। ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪਿੰਡ ਰੁਪਾਣਾ ਵਿਚ ‘ਮੇਰਾ ਘਰ ਮੇਰੇ ਨਾਮ’ ਤਹਿਤ ਇਕ ਸਰਵਾ ਮੁਲਾਜ਼ਮਾਂ ਵਲੋਂ ਕੀਤਾ ਗਿਆ, ਜਿਸ ਦੀ ਜਾਂਚ ਪੜਤਾਲ ਲਈ ਸੰਬੰਧਿਤ ਮਹਿਕਮੇ ਦੇ ਉਚ ਅਧਿਕਾਰੀਆਂ ਵਲੋਂ ਫ਼ਰਵਰੀ 2026 ਵਿਚ ਇਕ ਕੈਂਪ ਲਗਾਇਆ ਗਿਆ।

ਅਜੀਤ ਡੈਸਕ 23-10-2026
ਰੁਪਾਣਾ, 22 ਅਕਤੂਬਰ (ਜਗਜੀਤ ਸਿੰਘ)-ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਾਲ ਲਕੀਰ ਅੰਦਰ ਆਉਂਦੀਆਂ ਥਾਵਾਂ ਵਿਚ ਬੈਠੇ ਘਰਾਂ ਤੇ ਦੁਕਾਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੀ ਮਾਲਕੀ ਦੇਣ ਸੰਬੰਧੀ ‘ਮੇਰਾ ਘਰ ਮੇਰੇ ਨਾਮ’ ’ਤੇ ਇਕ ਸਕੀਮ ਸ਼ੁਰੂ ਕੀਤੀ, ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਉਚ ਅਧਿਕਾਰੀਆ ਦੀ ਢਿੱਲੀ ਕਾਰਵਾਈ ਕਰਕੇ ਇਹ ਸਕੀਮ ਹਵਾ ਵਿਚ ਉਡਦੀ ਨਜ਼ਰ ਆ ਰਹੀ ਹੈ। ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪਿੰਡ ਰੁਪਾਣਾ ਵਿਚ ‘ਮੇਰਾ ਘਰ ਮੇਰੇ ਨਾਮ’ ਤਹਿਤ ਇਕ ਸਰਵਾ ਮੁਲਾਜ਼ਮਾਂ ਵਲੋਂ ਕੀਤਾ ਗਿਆ, ਜਿਸ ਦੀ ਜਾਂਚ ਪੜਤਾਲ ਲਈ ਸੰਬੰਧਿਤ ਮਹਿਕਮੇ ਦੇ ਉਚ ਅਧਿਕਾਰੀਆਂ ਵਲੋਂ ਫ਼ਰਵਰੀ 2026 ਵਿਚ ਇਕ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੀਤੇ ਸਰਵੇ ’ਚ ਕਾਫ਼ੀ ਘਰਾਂ ਤੇ ਦੁਕਾਨਾਂ ਦੀਆਂ ਤਰੁੱਟੀਆਂ ਪਾਈਆਂ ਗਈਆ। ਇਨ੍ਹਾਂ ਘਰਾਂ ਦੇ ਵਾਸੀਆਂ ਵਲੋਂ ਸਰਵਾ ਦੁਬਾਰਾ ਕਰਨ ਦੀਆਂ ਅਰਜੀਆਂ ਪਾਈਆਂ ਗਈਆਂ, ਪਰ 9 ਮਹੀਨੇ ਬੀਤ ਜਾਣ ’ਤੇ ਸਰਵਾ ਮੁਲਾਜ਼ਮਾਂ ਤੇ ਪਟਵਾਰੀ ਵਲੋਂ ਕੋਈ ਕਾਰਵਾਈ ਨਾ ਕਰਨ ਕਰਕੇ ਇਸ ਸਕੀਮ ਦਾ ਲਾਭ ਲੈਣ ਵਾਲੇ ਘਰਾਂ ਦੇ ਵਾਸੀ ਪ੍ਰੇਸ਼ਾਨ ਹਨ। ਇਸ ਕਰਕੇ ਪਿੰਡ ਰੁਪਾਣਾ ਦੇ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਪਾਸੋਂ ਮੰਗ ਕੀਤੀ ਕਿ ਤੁਰੰਤ ਬਣਦੀ ਕਾਰਵਾਈ ਕਰਕੇ ਇਸ ਸਕੀਮ ਨੂੰ ਨੇਪਰੇ ਚਾੜ੍ਹਿਆ ਜਾਵੇ।
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ ਦਾ ਦੌਰਾ ਇਕ ਡਰਾਮਾ : ਪ੍ਰਿੰ. ਸੁਰੇਸ਼ ਅਰੋੜਾ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੋਟਕਪੂਰਾ ਵਿਖੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।