23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਡੀ.ਏ.ਵੀ. ਕੋਟਕਪੂਰਾ ਵਿਖੇ ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਨੂੰ ਨਿੱਘੀ ਵਿਦਾਇਗੀ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਡੀ. ਏ.

? 23-10-2026
ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਸਨਮਾਨ ਦਿੰਦਿਆਂ ਉਨ੍ਹਾਂ ਨੂੰ ਬਹੁਤ ਹੀ ਭਾਵੁਕ ਅਤੇ ਨਿੱਘੇ ਮਾਹੌਲ ਵਿਚ ਵਿਦਾਇਗੀ ਦਿੱਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜੋਤੀ ਕਰਨ ਉਪਰੰਤ ਕੀਤੀ ਗਈ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਉਨ੍ਹਾਂ ਦੀ ਧਰਮ ਪਤਨੀ ਮਨਪ੍ਰੀਤ ਕੌਰ, ਵਾਈਸ ਚੇਅਰਮੈਨ ਰਾਜ ਕੁਮਾਰ ਅਗਰਵਾਲ, ਸਤੀਸ਼ ਬਾਂਸਲ, ਮਹੇਸ਼ ਕਟਾਰੀਆ (ਪ੍ਰਧਾਨ ਗਾਊਸ਼ਾਲਾ), ਉੱਘੇ ਸਮਾਜ ਸੇਵੀ ਵਰਿੰਦਰ ਕਟਾਰੀਆ ਨੇ ਸ਼ਿਰਕਤ ਕੀਤੀ। ਸਕੂਲ ਦੇ ਵਾਈਸ ਚੇਅਰਮੈਨ ਰਾਜ ਕੁਮਾਰ ਅਗਰਵਾਲ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਸਮੁੱਚੀ ਟੀਮ ਅਤੇ ਬ੍ਰਹਮਾ ਕੁਮਾਰੀ ਆਸ਼ਰਮ ’ਚੋਂ ਭੈਣਾਂ ਪ੍ਰਿੰਸੀਪਲ ਦਾ ਧੰਨਵਾਦ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਰਜਕਾਰੀ ਪ੍ਰਿੰਸੀਪਲ ਸੁਮਨਪੁਰੀ ਨੇ ਸਵਾਗਤੀ ਭਾਸ਼ਣ ਦਿੱਤਾ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਨੀਲਮ ਚੌਹਾਨ ਨੇ ਪ੍ਰਿੰਸੀਪਲ ਦੇ ਨਾਲ ਬਿਤਾਏ ਪਲਾਂ ਨੂੰ ਆਪਣੀ ਚਿੱਤਰਕਾਰੀ ਰਾਹੀਂ ਪੇਸ਼ ਕੀਤਾ। ਇਸ ਮੌਕੇ ਕੋਆਰਡੀਨੇਟਰ ਰਜਨੀ ਸ਼ਰਮਾ, ਮੋਨਿਕਾ ਆਹੂਜਾ ਤੇ ਹਰਿੰਦਰ ਕੌਰ ਨੇ ਪ੍ਰਿੰਸੀਪਲ ਡਾ. ਕੰਗ ਦੀ ਯੋਗ ਅਗਵਾਈ ਹੇਠ ਸਕੂਲ ਵਿਚ ਕੀਤੇ ਗਏ ਕਾਰਜਾਂ ਦੀ ਭਰਪੂਰ ਪ੍ਰਸੰਸਾ ਕੀਤੀ। ਸਕੂਲ ਦੇ ਵਿਦਿਆਰਥੀਆਂ ਵਲੋਂ ਡਾਂਸ, ਗੀਤ ਆਦਿ ਰੰਗਾ- ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਰੇਜ਼ਲ ਗਰਗ ਵਲੋਂ ਭਾਸ਼ਣ ਪੇਸ਼ ਕੀਤਾ। ਸਮਾਗਮ ਨੂੰ ਹੋਰ ਵੀ ਭਾਵੁਕ ਅਤੇ ਯਾਦਗਾਰੀ ਬਣਾਉਂਦਿਆਂ ਸਕੂਲ ਦੇ ਅਧਿਆਪਕ ਮਨਦੀਪ ਕੌਰ, ਨੀਤੀਕਾ ਗਰੋਵਰ, ਅੰਬਿਕਾ ਸ਼ਰਮਾ ਤੇ ਵਨੀਤਾ ਕਟਾਰੀਆ ਨੇ ਗੀਤਾਂ, ਭਾਸ਼ਣਾਂ ਤੇ ਕਵਿਤਾਵਾਂ ਰਾਹੀਂ ਡਾ. ਕੰਗ ਨਾਲ ਜੁੜੀਆਂ ਆਪਣੀਆਂ ਯਾਦਾਂ ਅਤੇ ਭਾਵਨਾਵਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਕੂਲ ਦੇ ਹੈੱਡ ਬੁਆਏ ਅਤੇ ਹੈੱਡ ਗਰਲ ਵਲੋਂ ਪ੍ਰਿੰਸੀਪਲ ਸਾਹਿਬ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆਂ ਕਿਹਾ ਕਿ ਅੱਜ ਵਿਦਾਇਗੀ ਦੇ ਇਸ ਮੌਕੇ ’ਤੇ ਮਨ ਵਿਚ ਖ਼ੁਸ਼ੀ ਵੀ ਹੈ ਅਤੇ ਵਿਛੋੜੇ ਦਾ ਅਹਿਸਾਸ ਵੀ। ਇਸ ਮੌਕੇ ਵਰਿੰਦਰ ਕਟਾਰੀਆ ਵੀ ਹਾਜ਼ਰ ਸਨ। ਮੰਚ ਸੰਚਾਲਨ ਨੀਲਮ ਸ਼ਰਮਾ ਨੇ ਕੀਤਾ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖ਼ੇਡ ਮੁਕਾਬਲੇ ’ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਜੂਡੋ ਅਤੇ ਕੁਸ਼ਤੀ ’ਚ ਅੱਵਲ ਅਗਲੀ ਖ਼ਬਰ ਪੇਡਾ ਦੇ ਵਾਈਸ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।