ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ਰਿਸ਼ੀ ਸਕੂਲ ਮੋਹਰੀ
ਪੰਜਗਰਾਈਂ ਕਲਾਂ, 22 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ‘ਸੀਜਨ-4 ਦੇ ਰਾਜ ਪੱਧਰੀ ਮੁਕਾਬਲਿਆਂ ’ਚ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਪਹਿਲਾ ਅਤੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰਾਜ ਪੱਧਰ ’ਤੇ ਰੌਸ਼ਨ ਕੀਤਾ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਮਾਨਸਾ ਵਿਖੇ ਕਰਵਾਏ ਗਏ ਰਾਜ ਪੱਧਰੀ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ।
ਅਜੀਤ ਡੈਸਕ
23-10-2026