ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
ਫ਼ਰੀਦਕੋਟ , 22 ਅਕਤੂਬਰ ( ਸਰਬਜੀਤ ਸਿੰਘ )- ਫ਼ਰੀਦਕੋਟ ਦੇ ਇਕ ਪਿੰਡ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਕੇ ਦੂਜੇ ਪਿੰਡ ਦੇ ਲੜਕੇ ਵਲੋੋਂ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਸਦਰ ਪੁਲਿਸ ਵਲੋਂ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।
ਅਜੀਤ ਡੈਸਕ
23-10-2026