ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਪ੍ਰਬੰਧਾਂ ’ਤੇ ਪ੍ਰਸ਼ਾਸਨ ਦੀ ਨਜ਼ਰ-ਡੀ. ਸੀ.
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਨਾਲ-ਨਾਲ ਖ਼ਰੀਦ ਤੇ ਲਿਫ਼ਟਿੰਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਅਜੀਤ ਡੈਸਕ
23-10-2026