25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲੇ ’ਚ ਪੀ.ਐਮ. ਸ੍ਰੀ ਸਰਕਾਰੀ ਸਕੂਲ ਗੋਲੇਵਾਲਾ ਦੇ ਵਿਦਿਆਰਥੀ ਪਹਿਲੇ ਸਥਾਨ ’ਤੇ

ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਪੀ. ਐਮ.

ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲੇ ’ਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੇ ਜੇਤੂ ਸਨਮਾਨਿਤ ਵਿਦਿਆਰਥੀ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 25-10-2026
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਪੀ.ਐਮ. ਸ੍ਰੀ ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਜਿਸ ਵਿਚ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਸਕੂਲ ਦੇ ਅੱਠ ਵਿਦਿਆਰਥੀਆਂ ਜਿਨ੍ਹਾਂ ਵਿਚੋਂ ਜਸਮੀਤ ਕੌਰ ਨੌਵੀ ਜਮਾਤ, ਜਸ਼ਨਪ੍ਰੀਤ ਕੌਰ ਨੌਵੀ ਜਮਾਤ, ਹਰਪ੍ਰੀਤ ਕੌਰ ਨੌਵੀ ਜਮਾਤ, ਅਮਨਦੀਪ ਕੌਰ ਨੌਵੀ ਜਮਾਤ, ਸ਼ਗਨਦੀਪ ਕੌਰ ਦਸਵੀਂ ਜਮਾਤ, ਸਤਵੀਰ ਸਿੰਘ ਦਸਵੀਂ ਜਮਾਤ, ਨੰਦਨੀ ਸਤਵੀਂ ਜਮਾਤ, ਲਵਪ੍ਰੀਤ ਕੌਰ ਸਤਵੀਂ ਜਮਾਤ ਨੇ (ਸਮੁੰਦਰਾਂ ਦੀ ਬਹਾਲੀ, ਆਉਣ ਵਾਲੀਆਂ ਪੀੜ੍ਹੀਆਂ ਦੀ ਸੁਰੱਖਿਆ) ਵਿਸ਼ੇ ’ਤੇ ਆਧਾਰਿਤ ਸਾਇੰਸ ਡਰਾਮਾ ਪੇਸ਼ ਕੀਤਾ। ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਅਦਾਕਾਰੀ, ਵਿਗਿਆਨਕ ਜਾਣਕਾਰੀ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਸਮੁੰਦਰੀ ਪ੍ਰਦੂਸ਼ਣ, ਪਲਾਸਟਿਕ ਦੀ ਵਰਤੋਂ, ਸਮੁੰਦਰੀ ਜੀਵਾਂ ਦੀ ਸੁਰੱਖਿਆ ਅਤੇ ਸਮੁੰਦਰੀ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਗਾਈਡ ਅਧਿਆਪਕਾ ਜੋਤੀ ਸਾਇੰਸ ਮਿਸਟ੍ਰੈਸ ਦੀ ਮਿਹਨਤ, ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਲਗਨ ਤੇ ਟੀਮ ਵਰਕ ਦਾ ਅਹਿਮ ਯੋਗਦਾਨ ਰਿਹਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਅੰਜਨਾ ਕੌਸ਼ਲ ਨੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾ ਜੋਤੀ ਨੂੰ ਸਨਮਾਨਿਤ ਕੀਤਾ। ਸਕੂਲ ਪ੍ਰਿੰਸੀਪਲ ਨੀਨਾ ਕੁਮਾਰੀ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾ ਜੋਤੀ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਰਚਨਾਤਮਕਤਾ, ਆਤਮ ਵਿਸ਼ਵਾਸ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਇਹ ਜਿੱਤ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਹੈ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਸਫ਼ਲਤਾਵਾਂ ਹਾਸਿਲ ਕਰਨ ਲਈ ਪ੍ਰੇਰਿਤ ਕਰੇਗੀ।
ਪਿਛਲੀ ਖ਼ਬਰ ਕਰਜ਼ੇ, ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਰਣੀਕੇ ਤੇ ਮਨਤਾਰ ਸਿੰਘ ਬਰਾੜ ਨੇ ਚੁੱਕੇ ਸਵਾਲ ਕਿਹਾ, ਪੰਜਾਬ ਨੂੰ ਬਚਾਉਣ... ਅਗਲੀ ਖ਼ਬਰ ਐਸ.ਪੀ.ਸੀ. ਪ੍ਰੋਜੈਕਟ ਤਹਿਤ ਸਾਈਬਰ ਕ੍ਰਾਈਮ ਸੰਬੰਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।