ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਰੀਦਕੋਟ, 24 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਤਲਵੰਡੀ ਰੋਡ ਤੋਂ ਸ਼ੱਕ ਦੇ ਆਧਾਰ ’ਤੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 98 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
25-10-2026