ਗਿੱਦੜਬਾਹਾ, 24 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਖਿਡਾਰੀਆਂ ਵਲੋਂ ਇੰਟਰ ਕਾਲਜ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਾਜੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਇੰਟਰ ਕਾਲਜ ਦੀਆਂ ਖੇਡਾਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਕ੍ਰਿਕਟ ਤੇ ਬਾਸਕਟਬਾਲ ਵਿਚ ਲੜਕਿਆਂ ਨੇ ਚਾਂਦੀ ਦਾ ਤਗ਼ਮਾ ਅਤੇ ਬਾਸਕਟਬਾਲ ਵਿਚ ਲੜਕੀਆਂ ਦੀ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਕੋਚ ਬਲਕਰਨ ਸਿੰਘ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ। ਸਾਰੇ ਖਿਡਾਰੀਆਂ ਦਾ ਕਾਲਜ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਜਸਵਿੰਦਰ ਬਾਘਲਾ ਸਮੇਤ ਕਾਲਜ ਅਧਿਆਪਕ ਹਾਜ਼ਰ ਸਨ।