25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਲਜ਼ਾਰ ਸਿੰਘ ਰਣੀਕੇ ਤੇ ਮਨਤਾਰ ਸਿੰਘ ਬਰਾੜ ਸਮੇਤ ਆਗੂਆਂ ਨੇ ਪਰਵਿੰਦਰ ਸਿੰਘ ਝੋਟੇ ਨੂੰ ਦਿੱਤੀ ਸ਼ਰਧਾਂਜਲੀ

ਕੋਟਕਪੂਰਾ, 24 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)- ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਜੋ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ਹਾਦਤ ਦਾ ਜਾਮ ਪੀ ਗਿਆ ਸੀ। ਜਿਸ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਪਿੰਡ ਸੰਧਵਾਂ ਦੇ ਗੁਰਦੁਆਰਾ ਮਾਤਾ ਦਯਾ ਕੌਰ ਵਿਖੇ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 25-10-2026
ਕੋਟਕਪੂਰਾ, 24 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)- ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਜੋ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ਹਾਦਤ ਦਾ ਜਾਮ ਪੀ ਗਿਆ ਸੀ। ਜਿਸ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਪਿੰਡ ਸੰਧਵਾਂ ਦੇ ਗੁਰਦੁਆਰਾ ਮਾਤਾ ਦਯਾ ਕੌਰ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਹੋਰ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਅੱਜ ਪਰਵਿੰਦਰ ਸਿੰਘ ਝੋਟੇ ਦੀ ਸੋਚ ’ਤੇ ਪਹਿਰਾ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸਮਾਗਮ ਵਿਚ ਮਨਤਾਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਹਲਕੇ ਦੇ ਐਸ.ਸੀ. ਵਿੰਗ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਵਿਅਕਤੀਆਂ ਨੇ ਪਰਵਿੰਦਰ ਸਿੰਘ ਝੋਟੇ ਨੂੰ ਯਾਦ ਕਰਦਿਆਂ ਉਨ੍ਹਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਮੌਕੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਐਡਵੋਕੇਟ ਅਨੂਪ੍ਰਤਾਪ ਸਿੰਘ, ਜਥੇਦਾਰ ਸ਼ੇਰ ਸਿੰਘ ਮੰਡਵਾਲਾ, ਕੇਵਲ ਸਿੰਘ ਸਹੋਤਾ, ਪ੍ਰਤਾਪ ਸਿੰਘ ਨੰਗਲ, ਕੁਲਦੀਪ ਸਿੰਘ ਸਾਬਕਾ ਸਰਪੰਚ, ਗੁਰਮੁੱਖ ਸਿੰਘ ਭੁੱਲਰ, ਬਲਵੀਰ ਸਿੰਘ ਰਾਓ, ਜੰਗੀਰ ਸਿੰਘ, ਤੇਜਿੰਦਰ ਸਿੰਘ, ਮੱਖਣ ਸਿੰਘ ਜਥੇਦਾਰ, ਗੁਰਨੈਬ ਸਿੰਘ, ਗੋਰਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਲੋਂ ਸੇਵਾ ਮੁਕਤ ਸਫ਼ਾਈ ਕਰਮਚਾਰੀਆਂ ਦਾ ਸਨਮਾਨ ਅਗਲੀ ਖ਼ਬਰ ਕੰਪਿਊਟਰ ਅਧਿਆਪਕ 1 ਨਵੰਬਰ ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।