26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਿੰਡ ਬਾਜਕ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਾਲਕੀ ਦੇ ਦਸਤਾਵੇਜ਼ ਸੌਂਪੇ

ਸੰਗਤ ਮੰਡੀ, 24 ਅਕਤੂਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਬਾਜਕ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵੱਖ-ਵੱਖ ਲਾਭਪਾਤਰੀਆਂ ਨੂੰ ਮਾਲਕੀ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਲਾਭਪਾਤਰੀਆਂ ਨੂੰ ਦਸਤਾਵੇਜ਼ ਸੌਂਪਦਿਆਂ ਕਿਹਾ ਕਿ ਇਸ ਸਕੀਮ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਮੁਹੱਈਆ ਕਰਵਾਉਣਾ ਹੈ।

ਅਜੀਤ ਡੈਸਕ 26-10-2026
ਸੰਗਤ ਮੰਡੀ, 24 ਅਕਤੂਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਬਾਜਕ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵੱਖ-ਵੱਖ ਲਾਭਪਾਤਰੀਆਂ ਨੂੰ ਮਾਲਕੀ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਲਾਭਪਾਤਰੀਆਂ ਨੂੰ ਦਸਤਾਵੇਜ਼ ਸੌਂਪਦਿਆਂ ਕਿਹਾ ਕਿ ਇਸ ਸਕੀਮ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇਣ ਅਤੇ ਲੰਮੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਹੱਕ ਹਾਸਲ ਕਰਨ ਵਿਚ ਮਦਦ ਮਿਲੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਬਠਿੰਡਾ, ਸਰਪੰਚ ਜਗਤਾਰ ਸਿੰਘ, ਜੋਧਪੁਰ ਰੋਮਾਣਾ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਜ਼ਿਲ੍ਹਾ ਯੂਥ ਆਮ ਆਦਮੀ ਪਾਰਟੀ ਦੇ ਉੱਪ ਪ੍ਰਧਾਨ, ਪਿੰਡ ਬਾਜਕ ਦੀ ਪੰਚਾਇਤ, ਪਿੰਡ ਦੇ ਪਤਵੰਤੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਕੋਟਕਪੂਰਾ ਅਨਾਜ ਮੰਡੀ ’ਚ ਮੀਂਹ ਕਾਰਨ ਝੋਨਾ ਪਾਣੀ ’ਚ ਡੁੱਬਿਆ ਅਗਲੀ ਖ਼ਬਰ ਇਕ ਘੰਟਾ ਪਏ ਮੀਂਹ ਨੇ ਕੋਟਕਪੂਰਾ ਦੀਆਂ ਸੜਕਾਂ ਕੀਤੀਆਂ ਜਲ ਥਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।