07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 1000 ਰੁਪਏ ਲੇਟ ਫ਼ੀਸ ਲਗਾਉਣ ਦਾ ਫ਼ੈਸਲਾ ਗੈਰ-ਵਾਜਬ ਤੇ ਵਿਦਿਆਰਥੀ/ਅਧਿਆਪਕ ਵਿਰੋਧੀ ਹੈ- ਕਰਮਜੀਤ ਸਿੰਘ ਤਾਮਕੋਟ ਤੇ ਹਰਜਿੰਦਰ ਸਿੰਘ ਅਨੂਪਗੜ੍ਹ

ਮਾਨਸਾ, 6 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫਾਰਮ ’ਚ ਤਰੁੱਟੀ, ਰਜਿਸਟਰੇਸ਼ਨ ਨੰਬਰ ਗੁੰਮ ਹੋਣਾ ਜਾਂ ਹੋਰ ਸੋਧ ਕਰਵਾਉਣ ਲਈ ਵਿਦਿਆਰਥੀਆਂ/ਪ੍ਰੀਖਿਆਰਥੀਆਂ ’ਤੇ 1000 ਦੀ ਲੇਟ ਫ਼ੀਸ ਲਗਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਡੀ.

ਅਜੀਤ ਡੈਸਕ 07-11-2026
ਮਾਨਸਾ, 6 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫਾਰਮ ’ਚ ਤਰੁੱਟੀ, ਰਜਿਸਟਰੇਸ਼ਨ ਨੰਬਰ ਗੁੰਮ ਹੋਣਾ ਜਾਂ ਹੋਰ ਸੋਧ ਕਰਵਾਉਣ ਲਈ ਵਿਦਿਆਰਥੀਆਂ/ਪ੍ਰੀਖਿਆਰਥੀਆਂ ’ਤੇ 1000 ਦੀ ਲੇਟ ਫ਼ੀਸ ਲਗਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਡੀ. ਟੀ. ਐਫ਼. ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਤੇ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਕਿਹਾ ਕਿ ਬੋਰਡ ਦਾ ਇਹ ਫ਼ੈਸਲਾ ਸਰਾਸਰ ਗੈਰ-ਵਾਜਬ ਤੇ ਵਿਦਿਆਰਥੀ/ਅਧਿਆਪਕ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਆਪਣੀਆਂ ਪ੍ਰਸ਼ਾਸਕੀ ਤੇ ਤਕਨੀਕੀ ਨਾਕਾਮੀਆਂ ਦਾ ਹਰਜਾਨਾ ਵਿਦਿਆਰਥੀਆਂ ਤੇ ਸਕੂਲ ਸਟਾਫ਼ ਤੋਂ ਵਸੂਲਣਾ ਚਾਹੁੰਦਾ ਹੈ। ਆਰਥਿਕ ਤੌਰ ’ਤੇ ਕਮਜ਼ੋਰ ਅਤੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਲਈ ਇਹ ਫ਼ੀਸ ਭਰਨਾ ਬਹੁਤ ਔਖਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪ੍ਰੀਖਿਆ ਫਾਰਮਾਂ ਦੀ ਸੁਧਾਈ ਅਤੇ ਰਜਿਸਟਰੇਸ਼ਨ ਨੰਬਰ ਨਾਲ ਸਬੰਧਿਤ ਸੁਧਾਰਾਂ ਲਈ ਲਗਾਈ ਗਈ 1000 ਰੁਪਏ ਦੀ ਲੇਟ ਫ਼ੀਸ ਤੁਰੰਤ ਵਾਪਸ ਲਈ ਜਾਵੇ, ਫਾਰਮਾਂ ’ ਚ ਲੋੜੀਂਦੇ ਸੁਧਾਰ ਕਰਨ ਲਈ ਪੋਰਟਲ ਨੂੰ ਬਿਨਾਂ ਕਿਸੇ ਜੁਰਮਾਨੇ/ਲੇਟ ਫ਼ੀਸ ਦੇ ਮੁਫ਼ਤ ਸੁਵਿਧਾ ਵਜੋਂ ਖੋਲਿ੍ਹਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਫ਼ੈਸਲਾ ਤੁਰੰਤ ਵਾਪਸ ਨਾ ਲਿਆ ਤਾਂ ਬੋਰਡ ਦਫ਼ਤਰ ਸਾਹਮਣੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਇੰਮੀਗ੍ਰੇਸ਼ਨ ਕੰਪਨੀ ਦੇ ਮਾਲਕ ਤੇ ਸਾਥੀਆਂ ਨੇ 5.60 ਲੱਖ ਰੁ. ਠੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।