08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੰਜਾਬ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਮੰਡੀ ਲੱਖੇਵਾਲੀ, 7 ਨਵੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੰਗੋਲੀ, ਹਾਊਸ ਬੋਰਡ ਸਜਾਉਣ, ਦੀਆ ਮੇਕਿੰਗ, ਕਾਰਡ ਮੇਕਿੰਗ ਅਤੇ ਦੀਆ/ਕੈਂਡਲ ਸਟੈਂਡ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 08-11-2026
ਮੰਡੀ ਲੱਖੇਵਾਲੀ, 7 ਨਵੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੰਗੋਲੀ, ਹਾਊਸ ਬੋਰਡ ਸਜਾਉਣ, ਦੀਆ ਮੇਕਿੰਗ, ਕਾਰਡ ਮੇਕਿੰਗ ਅਤੇ ਦੀਆ/ਕੈਂਡਲ ਸਟੈਂਡ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ। ਰੰਗੋਲੀ ਵਿਚੋਂ ਸਪਰਿੰਗ ਹਾਊਸ ਨੇ ਪਹਿਲਾ, ਸਮਰ ਹਾਊਸ ਨੇ ਦੂਜਾ ਅਤੇ ਵਿੰਟਰ ਅਤੇ ਆਟਮ ਹਾਊਸ ਨੇ ਤੀਜਾ ਸਥਾਨ ਅਤੇ ਬੋਰਡ ਡੈਕੋਰੇਸ਼ਨ ਵਿਚੋਂ ਆਟਮ ਹਾਊਸ ਨੇ ਪਹਿਲਾ, ਸਪਰਿੰਗ ਹਾਊਸ ਨੇ ਦੂਜਾ ਅਤੇ ਵਿੰਟਰ ਹਾਊਸ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਦੀਆ ਮੇਕਿੰਗ, ਕਾਰਡ ਮੇਕਿੰਗ ਅਤੇ ਦੀਆ/ਸਟੈਂਡ ਮੁਕਾਬਲਿਆ ਵਿਚ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਰਮਨਦੀਪ ਕੌਰ ਨੇ ਬੱਚਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਪ੍ਰਿੰਸੀਪਲ ਸੰਜੂ ਬੱਬਰ ਨੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ, ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤੇ ਨਕਲੀ ਮਠਿਆਈ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ। ਇਸ ਤੋਂ ਬਾਅਦ ਪ੍ਰਿੰਸੀਪਲ ਵਲੋਂ ਸਾਰੇ ਸਟਾਫ਼ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ ਗਏ। ਇਸ ਮੌਕੇ ਚੇਅਰਮੈਨ ਹਰਚਰਨ ਸਿੰਘ ਬਰਾੜ ਨੇ ਵੀ ਸਭ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਗਰੀਨ ਦੀਵਾਲੀ ਮਨਾਉਣ ਦੀ ਪ੍ਰੇਰਨਾ ਦਿੱਤੀ। ਸਟੇਜ ਦਾ ਸੰਚਾਲਨ ਪ੍ਰਿਅੰਕਾ ਕੱਕੜ ਅਤੇ ਕ੍ਰਿਸ਼ਮਾ ਨੇ ਕੀਤਾ। ਇਸ ਮੌਕੇ ਸਮੂਹ ਵਿਦਿਆਰਥੀ ਤੇ ਸਾਰਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ 7,23,620.06 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।