ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾ਼ੜੇ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ ਦਾ ਦੋਦਾ ਪਹੁੰਚਣ ’ਤੇ ਸਵਾਗਤ
ਦੋਦਾ, 21 ਨਵੰਬਰ (ਰਵੀਪਾਲ)-ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਸਮਾਗਮਾਂ ਨੂੰ ਸਮਰਪਿਤ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦਾ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਜਾਂਦੇ ਸਮੇਂ ਪਿੰਡ ਦੋਦਾ ਵਿਖੇ ਪਹੁੰਚਣ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਯਾਤਰਾ ’ਚ ਸ਼ਾਮਿਲ ਸਾਥੀਆਂ ਦਾ ਫੁੱਲਾਂ ਨਾਲ ਸਵਾਗਤ ਕਰਦਿਆਂ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਦੋਦਾ ਵਿਖੇ ਭਾਜਪਾ ਦੇ ਸੀਨੀਅਰ ਆਗੂ ਸਵਾਗਤ ਟੀਮ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ। ਤਸਵੀਰ: ਰਵੀਪਾਲ
22-11-2026