22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਕਾਲੀ ਦਲ ਨੂੰ ਕਿਸਾਨ ਯੂਨੀਅਨ ਵਲੋਂ ਹਮਾਇਤ ਦੇਣ ਦਾ ਸਮਰਥਕ ਨਹੀਂ ਹਾਂ- ਬਲਾਕ ਪ੍ਰਧਾਨ

ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾਈ ਪ੍ਰਧਾਨ ਰਾਜਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੈਂ ਉਸ ਬਿਆਨ ਦਾ ਸਮਰਥਕ ਨਹੀਂ ਹਾਂ, ਜਿਸ ਵਿਚ ਉਨ੍ਹਾਂ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਵਲੋਂ ਹਮਾਇਤ ਕੀਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਇਕਾਈ ਕੋਟਕਪੂਰਾ ਦੇ ਪ੍ਰਧਾਨ ਕਰਨੈਲ ਸਿੰਘ ਕੈਲੀ ਠੇਕੇਦਾਰ ਪਿੰਡ ਕੋਟਸੁਖੀਆ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

ਕਰਨੈਲ ਸਿੰਘ ਕੈਲੀ ਠੇਕੇਦਾਰ 22-11-2026
ਕੋਟਕਪੂਰਾ, 21 ਨਵੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾਈ ਪ੍ਰਧਾਨ ਰਾਜਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੈਂ ਉਸ ਬਿਆਨ ਦਾ ਸਮਰਥਕ ਨਹੀਂ ਹਾਂ, ਜਿਸ ਵਿਚ ਉਨ੍ਹਾਂ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਵਲੋਂ ਹਮਾਇਤ ਕੀਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਇਕਾਈ ਕੋਟਕਪੂਰਾ ਦੇ ਪ੍ਰਧਾਨ ਕਰਨੈਲ ਸਿੰਘ ਕੈਲੀ ਠੇਕੇਦਾਰ ਪਿੰਡ ਕੋਟਸੁਖੀਆ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵਿਚ ਕੰਮ ਕਰਨ ਵਾਲੇ ਵਰਕਰ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਜੁੜੇ ਹੋਏ ਹਨ ਅਤੇ ਇਹ ਉਨ੍ਹਾਂ ਦਾ ਆਪਣਾ ਨਿੱਜੀ ਫ਼ੈਸਲਾ ਹੈ ਕਿ ਕਿਸ ਰਾਜਸੀ ਪਾਰਟੀ ਨੂੰ ਵੋਟ ਦੇਣੀ ਹੈ। ਬਲਾਕ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਦੇ ਸੂਬਾਈ ਪ੍ਰਧਾਨ ਦੇ ਬਿਆਨ ਨਾਲ ਉਹ ਵਿਅਕਤੀਗਤ ਤੌਰ ’ਤੇ ਉੱਕਾ ਸਹਿਮਤ ਨਹੀਂ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਮੁੱਖ ਉਦੇਸ਼ ਕਿਸਾਨਾਂ-ਮਜ਼ਦੂਰਾਂ ਅਤੇ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਲੋਕ ਹਿਤ ’ਚ ਕੰਮ ਕਰਨਾ ਹੈ, ਨਾ ਕਿ ਕਿਸੇ ਇਕ ਸਿਆਸੀ ਪਾਰਟੀ ਨਾਲ ਜੁੜ ਕੇ ਉਸ ਲਈ ਕੰਮ ਕਰਨਾ ਹੈ।
ਪਿਛਲੀ ਖ਼ਬਰ ਬਲਾਕ ਪੱਧਰੀ ਸਬਜੈਕਟ ਮੇਲੇ ’ਚ ਸਰਕਾਰੀ ਮਿਡਲ ਸਕੂਲ ਪੱਕਾ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਦੀ ਹਾਕੀ ਖਿਡਾਰਨ ਨੇ ਸੂਬੇ ’ਚੋਂ ਪਹਿਲਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।