ਗੁਰਮਤਿ ਪ੍ਰਚਾਰ ਅਤੇ ਸਿੱਖੀ ਸਿਧਾਂਤਾਂ ਦੀ ਰਾਖੀ ਕਰਨਾ ਹਰ ਸਿੱਖ ਦਾ ਧਰਮ-ਚਾਨੀ
ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਦੀ ਜ਼ਿੰਮੇਵਾਰੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ, ਗੁਰਮਤਿ ਦੇ ਪ੍ਰਚਾਰ ਅਤੇਸਿੱਖੀ ਸਿਧਾਂਤਾਂ ਦੀ ਰਾਖੀ ਨਾਲ ਜੁੜੀ ਹੋਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਸ੍ਰੋਮਣੀ ਅਕਾਲੀ ਦਲ ਵਪਾਰ ਵਿੰਗ ਰਾਮਪੁਰਾ ਫੂਲ ਦੇ ਪ੍ਰਧਾਨ ਗੁਰਤੇਜ ਸਿੰਘ ਚਾਨੀ ਨੇ ਕੀਤਾ।
ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਦੀ ਜ਼ਿੰਮੇਵਾਰੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ, ਗੁਰਮਤਿ ਦੇ ਪ੍ਰਚਾਰ ਅਤੇਸਿੱਖੀ ਸਿਧਾਂਤਾਂ ਦੀ ਰਾਖੀ ਨਾਲ ਜੁੜੀ ਹੋਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਸ੍ਰੋਮਣੀ ਅਕਾਲੀ ਦਲ ਵਪਾਰ ਵਿੰਗ ਰਾਮਪੁਰਾ ਫੂਲ ਦੇ ਪ੍ਰਧਾਨ ਗੁਰਤੇਜ ਸਿੰਘ ਚਾਨੀ ਨੇ ਕੀਤਾ। ਸ ਚਾਨੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਦਿਲੋਂ ਮੁਬਾਰਕਬਾਦ ਦਿੰਦੇ ਕਿਹਾ ਕਿ ਐਡਵੋਕੇਟ ਧਾਮੀ ਦਾ ਮੁੜ ਪ੍ਰਧਾਨ ਚੁਣਿਆ ਜਾਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਸਿੱਖ ਸੰਸਥਾ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਤਜਰਬੇ ਅਤੇ ਸੂਝ-ਬੂਝ ਨਾਲ ਸੰਸਥਾ ਦੀ ਮਰਿਆਦਾ ਨੂੰ ਕਾਇਮਰੱਖਣ ਦੇ ਨਾਲ-ਨਾਲ ਸਿੱਖ ਕੌਮ ਦੇ ਧਾਰਮਿਕ ਅਤੇ ਸਮਾਜਿਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈਯਤਨਸ਼ੀਲ ਰਹਿਣ ਦੀ ਆਸ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ, ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਅਤੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਤੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨਵੇਂ ਚੁਣੇ ਗਏ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਸਮੂਹ ਮੈਂਬਰਾਂ ਨੂੰ ਨਾਲ ਲੈਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸ਼੍ਰੋਮਣੀ ਕਮੇਟੀ ਦੀ ਬਿਹਤਰੀ ਲਈ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣਗੇ।