ਠੰਢ ਤੇ ਸੀਤ ਲਹਿਰ ਦੇ ਮਾੜੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀ ਰਹਿਣ ਸਾਵਧਾਨ-ਡੀ.ਸੀ.
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਠੰਢ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿਚ ਪੌਸ਼ਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ।
ਅਜੀਤ ਡੈਸਕ
22-11-2026