23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ 13 ਡਰੱਗ ਹੌਟਸਪਾਟ ਦਾ ਕੀਤਾ ਅਚਨਚੇਤ ਦੌਰਾ

ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਸ਼ਹਿਰਾਂ/ ਪਿੰਡਾਂ ਵਿਚ ‘ਕਾਰਡਨ ਐਂਡ ਸਰਚ ਓਪਰੇਸ਼ਨ’ (ਕੈਸੋ) ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ ਗੁਰਬੰਸ ਸਿੰਘ ਬੈਂਸ ਐਸ.

ਫ਼ਰੀਦਕੋਟ ਵਿਖੇ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ’ਚ ਪੁਲਿਸ ਅਧਿਕਾਰੀ ਤੇ ਕਰਮਚਾਰੀ ਆਪ੍ਰੇਸ਼ਨ ਕਾਸੋ ਤਹਿਤ ਜਾਂਚ ਲਈ ਜਾਂਦੇ ਹੋਏ। ਅਜੀਤ ਤਸਵੀਰ 23-11-2026
ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਸ਼ਹਿਰਾਂ/ ਪਿੰਡਾਂ ਵਿਚ ‘ਕਾਰਡਨ ਐਂਡ ਸਰਚ ਓਪਰੇਸ਼ਨ’ (ਕੈਸੋ) ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਫ਼ਰੀਦਕੋਟ ਅਤੇ ਹੋਰ ਸੀਨੀਅਰ ਅਧਿਕਾਰੀਆ ਦੀ ਨਿਗਰਾਨੀ ਹੇਠ ਚਲਾਇਆ ਗਿਆ। ਜਿਸ ਦੌਰਾਨ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਪੁਲਿਸ ਦੀਆਂ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ ਭਰ ਅੰਦਰ ਇਹ ਅਪ੍ਰੇਸ਼ਨ ਚਲਾਇਆ ਗਿਆ ਹੈ ਅਤੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ’ਤੇ ਚੈਕਿੰਗ ਕੀਤੀ ਗਈ। ਇਸ ਸਰਚ ਆਪ੍ਰੇਸ਼ਨ ਦੌਰਾਨ ਏਰੀਏ ਨੂੰ ਨਾਕਾਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਨੇ ਦੱਸਿਆ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੀ ਸੁਪਰਵੀਜਨ ਐਸ.ਪੀ, ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਵਲੋਂ ਕੀਤੀ ਗਈ, ਇਸ ਦੌਰਾਨ ਪੁਲਿਸ ਟੀਮਾਂ ਜਿਨ੍ਹਾਂ ਵਿਚ 100 ਦੇ ਕਰੀਬ ਪੁਲਿਸ ਕਰਮਚਾਰੀ ਸ਼ਾਮਿਲ ਸਨ, ਨੇ ਡਰੱਗ ਹੌਟਸਪੌਟ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ ਗਈ। ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਦੀ ਸੂਚਨਾ ਦੇਣ ਲਈ ਸ਼ੁਰੂ ਕੀਤੀ ਗਈ ਸੇਫ ਪੰਜਾਬ ਹੈਲਪਲਾਈਨ ’ਤੇ ਜ਼ਿਲ੍ਹੇ ਅੰਦਰ ਪਬਲਿਕ ਵਲੋਂ ਆਪਣਾ ਸਹਿਯੋਗ ਦਿੰਦੇ ਹੋਏ ਕੁੱਲ 1060 ਦਰਖਾਸਤਾ ਮੌਸੂਲ ਹੋਈਆਂ ਹਨ, ਜਿੰਨ੍ਹਾਂ ਨੂੰ 100 ਪ੍ਰਤੀਸ਼ਤ ਵੈਰੀਫਾਈ ਕਰਨ ਉਪਰੰਤ 784 ਮੁਕੱਦਮੇ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪਿਛਲੀ ਖ਼ਬਰ ਰੋਟਰੀ ਕਲੱਬ ਫ਼ਰੀਦਕੋਟ ਨੇ ਨਿੱਕੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।