30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਜ਼ਦੂਰਾਂ ਕਿਸਾਨਾਂ ਵਲੋਂ ਖੇਤੀਬਾੜੀ ਮੰਤਰੀ ਖੁੱਡੀਆਂ ਦੇ ਘਰ ਮੂਹਰੇ ਦਿਨ ਰਾਤ ਦਾ ਧਰਨਾ ਸ਼ੁਰੂ

ਲੰਬੀ, 29 ਨਵੰਬਰ (ਮੇਵਾ ਸਿੰਘ)-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜਥੇਬੰਦੀਆਂ ਨਾਲ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ, ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਆਦਿ ਮਸਲਿਆਂ ’ਤੇ ਵਾਰ-ਵਾਰ ਵਾਅਦਾ ਕਰਕੇ ਮੁੱਕਰਨ ਤੋਂ ਖਫਾ ਬੀਕੇਯੂ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਖੇਤੀਬਾੜੀ ਮੰਤਰੀ ਦੀ ਖੁੱਡੀਆਂ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਬਣਨ ਸਾਰ ਲੰਬੀ ਵਿਖੇ ਸੰਘਰਸ਼ ਕਰਦੇ ਮਜ਼ਦੂਰਾਂ ਕਿਸਾਨਾਂ ’ਤੇ ਲਾਠੀਚਾਰਜ ਉਪਰੰਤ ਗੁਰਮੀਤ ਸਿੰਘ ਖੁੱਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੰਬੀ ਥਾਣੇ ’ਚ ਦਰਜ ਕੇਸ ਸਮੇਤ ਅੰਦੋਲਨਾਂ ਦੌਰਾਨ ਬਣੇ ਸਾਰੇ ਕੇਸ ਵਾਪਸ ਲੈਣ ਦਾ ਵਾਅਦਾ ਕੀਤਾ ਗਿਆ ਸੀ, ਪਰ ਕੇਸ ਵਾਪਸ ਲੈਣ ਦੀ ਥਾਂ ਇਨ੍ਹਾਂ ਕੇਸਾਂ ਦਾ ਅਦਾਲਤੀ ਚਲਾਨ ਪੇਸ਼ ਕਰਕੇ ਮਜ਼ਦੂਰ ਕਿਸਾਨ ਆਗੂਆਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਵਾ ਦਿੱਤੇ ਗਏ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨੇ ’ਤੇ ਬੈਠੇ ਕਿਸ਼ਾਨ-ਮਜ਼ਦੂਰ। ਤਸਵੀਰ : ਵਿਰਕ ਲੰਬੀ 30-11-2026
ਲੰਬੀ, 29 ਨਵੰਬਰ (ਮੇਵਾ ਸਿੰਘ)-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜਥੇਬੰਦੀਆਂ ਨਾਲ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ, ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਆਦਿ ਮਸਲਿਆਂ ’ਤੇ ਵਾਰ-ਵਾਰ ਵਾਅਦਾ ਕਰਕੇ ਮੁੱਕਰਨ ਤੋਂ ਖਫਾ ਬੀਕੇਯੂ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਖੇਤੀਬਾੜੀ ਮੰਤਰੀ ਦੀ ਖੁੱਡੀਆਂ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਬਣਨ ਸਾਰ ਲੰਬੀ ਵਿਖੇ ਸੰਘਰਸ਼ ਕਰਦੇ ਮਜ਼ਦੂਰਾਂ ਕਿਸਾਨਾਂ ’ਤੇ ਲਾਠੀਚਾਰਜ ਉਪਰੰਤ ਗੁਰਮੀਤ ਸਿੰਘ ਖੁੱਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੰਬੀ ਥਾਣੇ ’ਚ ਦਰਜ ਕੇਸ ਸਮੇਤ ਅੰਦੋਲਨਾਂ ਦੌਰਾਨ ਬਣੇ ਸਾਰੇ ਕੇਸ ਵਾਪਸ ਲੈਣ ਦਾ ਵਾਅਦਾ ਕੀਤਾ ਗਿਆ ਸੀ, ਪਰ ਕੇਸ ਵਾਪਸ ਲੈਣ ਦੀ ਥਾਂ ਇਨ੍ਹਾਂ ਕੇਸਾਂ ਦਾ ਅਦਾਲਤੀ ਚਲਾਨ ਪੇਸ਼ ਕਰਕੇ ਮਜ਼ਦੂਰ ਕਿਸਾਨ ਆਗੂਆਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਵਾ ਦਿੱਤੇ ਗਏ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਖੇਤੀਬਾੜੀ ਮੰਤਰੀ ਵਲੋਂ 22 ਅਗਸਤ 2026 ਨੂੰ ਆਪਣੇ ਘਰ ਅੱਗੇ ਲੱਗੇ ਧਰਨੇ ਦੌਰਾਨ ਇਹ ਕੇਸ ਕੁਝ ਦਿਨਾਂ ਵਿਚ ਹੀ ਵਾਪਸ ਕਰਵਾਉਣ ਅਤੇ ਜ਼ਿਲ੍ਹੇ ਨਾਲ ਸੰਬੰਧਿਤ ਮੰਗਾਂ ਬਾਰੇ ਜਲਦੀ ਹੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਦਾ ਜਨਤਕ ਭਰੋਸਾ ਦੇਣ ਦੇ ਬਾਵਜੂਦ ਕੋਈ ਅਮਲ ਨਹੀਂ ਕੀਤਾ ਗਿਆ। ਕਿਸਾਨ ਆਗੂ ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ, ਖੇਤ ਮਜ਼ਦੂਰ ਆਗੂ ਕਾਲਾ ਸਿੰਘ ਖੂਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਆਪ ਸਰਕਾਰ ਤੇ ਖੇਤੀਬਾੜੀ ਮੰਤਰੀ ਵਲੋਂ ਮਜ਼ਦੂਰ ਕਿਸਾਨ ਤੇ ਵਾਤਵਰਣ ਪੱਖੀ ਖੇਤੀ ਨੀਤੀ ਲਾਗੂ ਕਰਨ ਦਾ ਵਾਅਦਾ ਵੀ ਵਫਾ ਨਹੀਂ ਹੋਇਆ। ਕਿਸਾਨ ਮਜ਼ਦੂਰ ਆਗੂਆ ਨੇ ਐਲਾਨ ਕੀਤਾ ਕਿ ਕੇਸਾਂ ਦੀ ਵਾਪਸੀ, ਫ਼ਸਲੀ ਨੁਕਸਾਨ ਦਾ ਮੁਆਵਜ਼ਾ ਦੇਣ ਤੇ ਮਨਰੇਗਾ ਦਾ ਕੰਮ ਚਲਾਉਣ ਆਦਿ ਮੰਗਾਂ ਪੂਰਤੀ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਤ ਰਸੇਮ ਸਿੰਘ, ਰਾਜਾ ਸਿੰਘ ਖੂਨਣ ਖੁਰਦ, ਕਾਲਾ ਸਿੰਘ ਸਿੰਘੇਵਾਲਾ, ਬਾਜ਼ ਸਿੰਘ ਭੁੱਟੀਵਾਲਾ, ਰਾਮਪਾਲ ਗੱਗੜ, ਮਲਕੀਤ ਸਿੰਘ ਗੱਗੜ, ਹਰਫੂਲ ਸਿੰਘ ਭਾਗਸਰ, ਅਜੈਬ ਸਿੰਘ ਮੱਲਣ, ਨਿਸ਼ਾਨ ਸਿੰਘ ਕੱਖਾਂ ਵਾਲੀ, ਹਰਪਾਲ ਸਿੰਘ ਕਿੱਲਿਆਂਵਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਮਰਜੈਂਸੀ ਐਂਬੂਲੈਂਸ ਸੇਵਾ ਦੇ ਨਿਯਮਾਂ ’ਚ ਤਬਦੀਲੀ ਦੀ ਉੱਠੀ ਮੰਗ ਅਗਲੀ ਖ਼ਬਰ ਪਿੰਡ ਰਾਮੂਵਾਲਾ ਤੋਂ ਚੈਨਾ ਜਾਣ ਵਾਲੀ ਸੜਕ ਦੀ ਹਾਲਤ ਖਸਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।