30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਣਤਾਸ਼ ਦੁਲੱਟ ਭਗਤੂਆਣਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣੇ

ਜੈਤੋ , 29 ਨਵੰਬਰ ( ਗੁਰਮੀਤਪਾਲ ਰੋੜੀਕਪੂਰਾ )- ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਿਚ ਗੁਣਤਾਸ਼ ਦੁਲੱਟ ਭਗਤੂਆਣਾ ਪੁੱਤਰ ਸੇਵਾਜੀਤ ਸਿੰਘ ਬੌਬੀ ਦੁਲੱਟ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਹ ਨਿਯੁਕਤੀ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨਾਲ ਸਲਾਹ - ਮਸ਼ਵਰੇ ਉਪਰੰਤ ਕੀਤੀ ਹੈ ।

ਅਜੀਤ ਡੈਸਕ 30-11-2026
ਜੈਤੋ , 29 ਨਵੰਬਰ ( ਗੁਰਮੀਤਪਾਲ ਰੋੜੀਕਪੂਰਾ )- ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਿਚ ਗੁਣਤਾਸ਼ ਦੁਲੱਟ ਭਗਤੂਆਣਾ ਪੁੱਤਰ ਸੇਵਾਜੀਤ ਸਿੰਘ ਬੌਬੀ ਦੁਲੱਟ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਹ ਨਿਯੁਕਤੀ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨਾਲ ਸਲਾਹ - ਮਸ਼ਵਰੇ ਉਪਰੰਤ ਕੀਤੀ ਹੈ । ਨਵੀਂ ਜ਼ਿੰਮੇਵਾਰੀ ਮਿਲਣ ’ ਤੇ ਗੁਣਤਾਸ਼ ਦੁਲੱਟ ਭਗਤੂਆਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ , ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ , ਉਹ ਉਸ ਨੂੰ ਪੂਰੀ ਤਨਦੇਹੀ , ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ । ਇਸ ਨਿਯੁੁਕਤੀ ’ ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸਰੂਪਇੰਦਰ ਸਿੰਘ ਦੁਲੱਟ , ਸੇਵਾਜੀਤ ਸਿੰਘ ਬੌਬੀ ਦੁਲੱਟ ਤੇ ਨੌਜਵਾਨ ਆਗੂ ਤਰਲੋਚਨ ਸਿੰਘ ਦੁਲੱਟ ਨਾਲ ਖ਼ੁਸੀ ਦਾ ਇਜ਼ਹਾਰ ਕਰਦਿਆਂ ਵਧਾਈ ਦਿੱਤੀ ਗਈ ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਮਾੜੇ ਹਾਲਤਾਂ ’ਚੋਂ ਬਾਹਰ ਕੱਢਣ ਦੇ ਸਮਰੱਥ- ਅਬੁੱਲਖੁਰਾਣਾ ਅਗਲੀ ਖ਼ਬਰ 52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਸ਼ਾਨੋ ਸ਼ੌਕਤ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।