30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕਾਂਗਰਸ ਪਾਰਟੀ ਹੀ ਪੰਜਾਬ ਨੂੰ ਮਾੜੇ ਹਾਲਤਾਂ ’ਚੋਂ ਬਾਹਰ ਕੱਢਣ ਦੇ ਸਮਰੱਥ- ਅਬੁੱਲਖੁਰਾਣਾ

ਲੰਬੀ, 29 ਨਵੰਬਰ (ਮੇਵਾ ਸਿੰਘ)-ਪੰਜਾਬ ’ਚ ਕਾਂਗਰਸ ਪਾਰਟੀ ਦਾ ਗਰਾਫ ਦਿਨ-ਬ ਦਿਨ ਵਧ ਰਿਹਾ ਹੈ, ਪਾਰਟੀ ਦੀਆਂ ਸਮੱਸਿਆਵਾਂ ਖਤਮ ਹੋ ਚੁੱਕੀਆਂ ਹਨ ਤੇ ਸਾਰੀ ਪਾਰਟੀ ਇਸ ਵਕਤ ਇਕਜੁੱਟ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਪਾਰਟੀ ਦੇ ਜਨਰਲ ਸੈਕਟਰੀ ਜਗਪਾਲ ਸਿੰਘ ਅਬੁੱਲਖੁਰਾਣਾ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ।

ਅਜੀਤ ਡੈਸਕ 30-11-2026
ਲੰਬੀ, 29 ਨਵੰਬਰ (ਮੇਵਾ ਸਿੰਘ)-ਪੰਜਾਬ ’ਚ ਕਾਂਗਰਸ ਪਾਰਟੀ ਦਾ ਗਰਾਫ ਦਿਨ-ਬ ਦਿਨ ਵਧ ਰਿਹਾ ਹੈ, ਪਾਰਟੀ ਦੀਆਂ ਸਮੱਸਿਆਵਾਂ ਖਤਮ ਹੋ ਚੁੱਕੀਆਂ ਹਨ ਤੇ ਸਾਰੀ ਪਾਰਟੀ ਇਸ ਵਕਤ ਇਕਜੁੱਟ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਪਾਰਟੀ ਦੇ ਜਨਰਲ ਸੈਕਟਰੀ ਜਗਪਾਲ ਸਿੰਘ ਅਬੁੱਲਖੁਰਾਣਾ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਂਡ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਸਮੇਤ ਸਮੂਹ ਕਾਂਗਰਸ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਦਾ ਜਨਰਲ ਸਕੱਤਰ ਦਾ ਆਹੁਦਾ ਦੇ ਕੇ ਨਿਵਾਜਿਆ। ਜਨਰਲ ਸਕੱਤਰ ਅਬੁੱਲਖੁਰਾਣਾ ਨੇ ਕਿਹਾ ਕਿ ਪੰਜਾਬ ਦੇ ਹਲਾਤ ਇਸ ਵਕਤ ਬਹੁਤ ਹੀ ਮਾੜੀ ਹਾਲਤ ਵਿਚ ਗੁਜਰ ਰਹੇ ਹਨ ਤੇ ਇਥੇ ਅਮਨ ਕਾਨੂੰਨ ਦੀ ਸਥਿਤੀ ਐਨੀ ਮਾੜੀ ਹੋ ਗਈ ਹੈ ਕਿ ਅੱਜ ਫਿਰ ਪੰਜਾਬ ’ਚ ਅੱਜ ਤੋਂ ਕਰੀਬ 30-35 ਸਾਲ ਮਾੜੇ ਸਮੇਂ ਦੀ ਯਾਦ ਤਾਜ਼ਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਜਿਹੜੀ ਪੰਜਾਬ ਨੂੰ ਅਜਿਹੇ ਮਾੜੇ ਹਾਲਤਾਂ ਵਿਚੋਂ ਬਾਹਰ ਕੱਢ ਸਕਦੀ ਹੈ। ਇਸ ਮੌਕੇ ਕੁਲਵੰਤ ਸਿੰਘ ਭੀਟੀਵਾਲਾ ਬਲਾਕ ਪ੍ਰਧਾਨ ਕਾਂਗਰਸ ਲੰਬੀ, ਅਮਨਿੰਦਰ ਸਿੰਘ ਬਿੰਨੀ ਜਨ: ਸਕੱਤਰ ਯੂਥ ਕਾਂਗਰਸ ਪੰਜਾਬ, ਹਰਭਜਨ ਸਿੰਘ ਕੱਟਿਆਂਵਾਲੀ, ਵਿਸ਼ਾਲ ਪੀਏ, ਜਗਪਾਲ ਸਿੰਘ ਅਬੁੱਲਖੁਰਾਣਾ, ਅਨਮੋਲ ਸਿੰਘ ਨਵੀ, ਪ੍ਰਦੀਪ ਸਿੰਘ, ਜਗਰੂਪ ਸਿੰਘ ਅਤੇ ਜਗਨਜੀਤ ਸਿੰਘ ਜੁੰਗਨੂੰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਡਾ. ਹਰੀ ਸਿੰਘ ਸੇਵਕ ਸਰਕਾਰੀ (ਲੜਕੇ) ਸਕੂਲ ਦੇ ਖੇਡ ਮੈਦਾਨ ਦੀ ਦੁਰਦਸ਼ਾ ਤੋਂ ਖੇਡ ਪ੍ਰੇਮੀ ਨਿਰਾਸ਼ ਅਗਲੀ ਖ਼ਬਰ ਗੁਣਤਾਸ਼ ਦੁਲੱਟ ਭਗਤੂਆਣਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।