ਵਕੀਲਾਂ ਦੀਆਂ ਮੰਗਾਂ ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਹੱਲ ਕਰਾਂਗੇ - ਧਾਰਨੀ ਬਾਰ ਐਸੋਸੀਏਸ਼ਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਦਾ ਨਿੱਘਾ ਸਵਾਗਤ
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸਾਲ 2027 ਵਿਚ ਪੰਜਾਬ ਅੰਦਰ ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਵਕੀਲ ਭਾਈਚਾਰੇ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਹ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਵਿਖੇ ਪਹੁੰਚੇ ਸਨ, ਜਿੱਥੇ ਬਾਰ ਦੇ ਪ੍ਰਧਾਨ ਐਡਵੋਕੇਟ ਮਨਜਿੰਦਰ ਸਿੰਘ ਚਹਿਲ, ਸਕੱਤਰ ਵਿੱਕੀ ਰੁਪਾਣਾ, ਸਾਬਕਾ ਪ੍ਰਧਾਨ ਐਡਵੋਕੇਟ ਭੁਪਿੰਦਰ ਸਿੰਘ ਚੜ੍ਹੇਵਾਨ ਸਮੇਤ ਸਮੂਹ ਅਹੁਦੇਦਾਰਾਂ ਅਤੇ ਵਕੀਲਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸਾਲ 2027 ਵਿਚ ਪੰਜਾਬ ਅੰਦਰ ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਵਕੀਲ ਭਾਈਚਾਰੇ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਹ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਵਿਖੇ ਪਹੁੰਚੇ ਸਨ, ਜਿੱਥੇ ਬਾਰ ਦੇ ਪ੍ਰਧਾਨ ਐਡਵੋਕੇਟ ਮਨਜਿੰਦਰ ਸਿੰਘ ਚਹਿਲ, ਸਕੱਤਰ ਵਿੱਕੀ ਰੁਪਾਣਾ, ਸਾਬਕਾ ਪ੍ਰਧਾਨ ਐਡਵੋਕੇਟ ਭੁਪਿੰਦਰ ਸਿੰਘ ਚੜ੍ਹੇਵਾਨ ਸਮੇਤ ਸਮੂਹ ਅਹੁਦੇਦਾਰਾਂ ਅਤੇ ਵਕੀਲਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਕੀਲਾਂ ਨਾਲ ਗੱਲਬਾਤ ਕਰਦਿਆਂ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਵਕੀਲ ਸਮਾਜ ਅਤੇ ਨਿਆਂ ਪ੍ਰਣਾਲੀ ਦਾ ਅਹਿਮ ਹਿੱਸਾ ਹਨ ਅਤੇ ਲੋਕਾਂ ਨੂੰ ਨਿਆਂ ਦਿਵਾਉਣ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਹੈ। ਇਸ ਲਈ ਵਕੀਲਾਂ ਨੂੰ ਪੇਸ਼ੇਵਰ ਕੰਮਕਾਜ ਦੌਰਾਨ ਆਉਂਦੀਆਂ ਮੁਸ਼ਕਿਲਾਂ ਅਤੇ ਬਾਰ ਐਸੋਸੀਏਸ਼ਨਾਂ ਦੀਆਂ ਲੋੜਾਂ ਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਏਜੰਡੇ ’ਚ ਵਿਸ਼ੇਸ਼ ਤਰਜੀਹ ਦੇਵੇਗਾ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣਨ ਵਾਲੀ ਅਕਾਲੀ-ਭਾਜਪਾ ਸਰਕਾਰ ’ ਚ ਵਕੀਲਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਮਨਜਿੰਦਰ ਸਿੰਘ ਚਹਿਲ ਅਤੇ ਸਕੱਤਰ ਵਿੱਕੀ ਰੁਪਾਣਾ ਨੇ ਧਾਰਨੀ ਦਾ ਸਵਾਗਤ ਕਰਦਿਆਂ ਬਾਰ ਅਤੇ ਵਕੀਲ ਭਾਈਚਾਰੇ ਨਾਲ ਸੰਬੰਧਿਤ ਵੱਖ-ਵੱਖ ਮੰਗਾਂ ਤੇ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਇਸ ਦੌਰਾਨ ਰੋਜ਼ੀ ਬਰਕੰਦੀ ਨੇ ਵੀ ਵਕੀਲਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਰਾਜਵਿੰਦਰ ਕੌਰ, ਅਮਨ ਸ਼ਰਮਾ, ਜੁਆਇੰਟ ਸਕੱਤਰ ਅਰੁਣਜੀਤ ਕੌਰ, ਕੈਸ਼ੀਅਰ ਅਮਨ ਧਮੀਜਾ ਸਮੇਤ ਵੱਡੀ ਗਿਣਤੀ ਵਿਚ ਵਕੀਲ ਹਾਜ਼ਰ ਸਨ।