30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਥਾਣੇਦਾਰ ਗੁਰਪ੍ਰੀਤ ਸਿੰਘ ਨੇ ਚੌਂਕੀ ਇੰਚਾਰਜ ਬਹਿਣੀਵਾਲ ਵਜੋਂ ਚਾਰਜ ਸੰਭਾਲਿਆ

ਮਾਨਸਾ, 29 ਨਵੰਬਰ (ਧਾਲੀਵਾਲ)- ਸਹਾਇਕ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਚਕੇਰੀਆਂ ਨੇ ਚੌਂਕੀ ਇੰਚਾਰਜ ਬਹਿਣੀਵਾਲ ਵਜੋਂ ਅਹੁਦਾ ਸੰਭਾਲ ਲਿਆ ਹੈ। ਵਧੀਆ ਐਥਲੀਟ ਰਹੇ ਗੁਰਪ੍ਰੀਤ ਨੇ ਵੱਖ-ਵੱਖ ਥਾਣਿਆਂ ਤੇ ਸੀ.

ਅਜੀਤ ਡੈਸਕ 30-11-2026
ਮਾਨਸਾ, 29 ਨਵੰਬਰ (ਧਾਲੀਵਾਲ)- ਸਹਾਇਕ ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਚਕੇਰੀਆਂ ਨੇ ਚੌਂਕੀ ਇੰਚਾਰਜ ਬਹਿਣੀਵਾਲ ਵਜੋਂ ਅਹੁਦਾ ਸੰਭਾਲ ਲਿਆ ਹੈ। ਵਧੀਆ ਐਥਲੀਟ ਰਹੇ ਗੁਰਪ੍ਰੀਤ ਨੇ ਵੱਖ-ਵੱਖ ਥਾਣਿਆਂ ਤੇ ਸੀ.ਆਈ.ਏ. ਸਟਾਫ ਮਾਨਸਾ ’ਚ ਡਿਊਟੀ ਨਿਭਾਉਂਦਿਆਂ ਪੁਲਿਸ ਵਿਭਾਗ ’ਚ ਚੰਗੀ ਕਾਰਗੁਜਾਰੀ ਦਿਖਾਈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮੁਲਜ਼ਮਾਂ ਨੂੰ ਕਾਬੂ ਕਰਨ ’ਚ ਵੀ ਉਸ ਦੀ ਅਹਿਮ ਭੂਮਿਕਾ ਰਹੀ ਹੈ। ਅਹੁਦਾ ਸੰਭਾਲਣ ਉਪਰੰਤ ਚੌਂਕੀ ਇੰਚਾਰਜ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਜਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਦੇ ਆਦੇਸ਼ਾਂ ’ਤੇ ਇਲਾਕੇ ’ਚ ਮਾੜੇ ਅਨਸਰਾਂ ਤੇ ਨਸ਼ਿਆਂ ਖਿਲਾਫ ਮੁਹਿੰਮ ਹੋਰ ਤੇਜ ਕੀਤੀ ਜਾਵੇਗੀ ਜਦਕਿ ਪਤਵੰਤਿਆਂ ਨੂੰ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਚੌਂਕੀ ਅਧੀਨ ਆਉਂਦੇ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤਸਕਰਾਂ ਤੇ ਅਪਰਾਧੀਆਂ ਦੀ ਸੂਚਨਾ ਪੁਲਿਸ ਨੂੰ ਦੇਣ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਬਠਿੰਡਾ ’ਚ ਸਾਢੇ 43 ਲੱਖ ਦੀ ਲੁੱਟ ਦੀ ਕਹਾਣੀ ਨਿਕਲੀ ਝੂਠੀ ਬਿਲਡਿੰਗ ਮਟੀਰੀਅਲ ਸਟੋਰ ਦੇ ਮੁਨਸ਼ੀ ਨੇ ਪੁਲਿਸ ਨੂੰ ਸੁਣਾਈ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।