30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਬੁੱਗਰਾਂ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਚਾਉਕੇ, 29 ਨਵੰਬਰ (ਮਨਜੀਤ ਸਿੰਘ ਘੜੈਲੀ)- ਬਠਿੰਡਾ ਜ਼ਿਲ੍ਹੇ ਵਿਚ ਆਉਂਦੇ ਸਿਹਤ ਬਲਾਕ ਭਗਤਾ ਭਾਈਕਾ ਦੇ ਪਿੰਡ ਬੁੱਗਰਾਂ ਵਿਖੇ ਹੈਲਥ ਐਂਡ ਬਲੈਸ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਵਲੋਂ ਸ਼ਿਰਕਤ ਕੀਤੀ ਗਈ।

ਅਜੀਤ ਡੈਸਕ 30-11-2026
ਚਾਉਕੇ, 29 ਨਵੰਬਰ (ਮਨਜੀਤ ਸਿੰਘ ਘੜੈਲੀ)- ਬਠਿੰਡਾ ਜ਼ਿਲ੍ਹੇ ਵਿਚ ਆਉਂਦੇ ਸਿਹਤ ਬਲਾਕ ਭਗਤਾ ਭਾਈਕਾ ਦੇ ਪਿੰਡ ਬੁੱਗਰਾਂ ਵਿਖੇ ਹੈਲਥ ਐਂਡ ਬਲੈਸ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਵਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਬੜੀ ਗੰਭੀਰ ਹੈ। ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ’ਚ ਆਧੁਨਿਕ ਸਿਹਤ ਸਹੂਲਤਾਂ ਦੇਣ ਲਈ ਅਤੇ ਨਵੀਆਂ ਇਮਾਰਤਾਂ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹੱਲਾ ਕਲੀਨਿਕ ਅਤੇ ਹੈਲਥ ਐਂਡ ਵੈਲਨੈਸ ਸੈਂਟਰ ਖੋਲ੍ਹ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸੇ ਯਤਨ ਦੀ ਹੀ ਕੜੀ ਵਜੋਂ ਪਿੰਡ ਬੁੱਗਰਾਂ ਵਿਚ ਇਹ ਹੈਲਥ ਐਂਡ ਵੈਲਨੇਸ ਸੈਂਟਰ ਦੀ ਨਵੀਂ ਇਮਾਰਤ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦੇ ਹੋਏ ਮਾਲਵਿੰਦਰ ਸਿੰਘ ਤਿਊਣਾ ਬੀ.ਈ.ਈ, ਸੀਨੀਅਰ ਸਿਹਤ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾ, ਮੈਡੀਕਲ ਅਫ਼ਸਰ ਡਾਕਟਰ ਸੌਰਵ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਮੌੜ ਮੰਡੀ ਬਲਵਿੰਦਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਅਤੇ ਕੋਈ ਵੀ ਸਿਹਤ ਨਾਲ ਸੰਬੰਧਿਤ ਸਮੱਸਿਆ ਹੋਣ ਤੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਪਹੁੰਚ ਕੇ ਇਲਾਜ ਸਹੂਲਤਾਂ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਦੇ ਸਰਪੰਚ ਬਲਵੀਰ ਸਿੰਘ, ਪੰਚਾਇਤ ਮੈਂਬਰ ਕੇਵਲ ਸਿੰਘ, ਗੁਰਮੁਖ ਸਿੰਘ, ਸੇਵਾ ਸਿੰਘ, ਭੋਲਾ ਸਿੰਘ, ਨੰਬਰਦਾਰ ਅਮਰੀਕ ਸਿੰਘ, ਸਹਿਕਾਰੀ ਸਭਾ ਬੁੱਗਰਾਂ ਦੇ ਪ੍ਰਧਾਨ ਗੁਰਪਾਲ ਸਿੰਘ, ਸਿਹਤ ਵਿਭਾਗ ਵਲੋਂ ਐਲ.ਐਚ.ਵੀ. ਸੀਨਾ ਬੀਬੀ, ਐਮ.ਪੀ.ਐਚ.ਡਬਲਯੂ ਮੇਲ ਮਲਕੀਤ ਸਿੰਘ, ਏ.ਐਨ.ਐਮ ਰਣਜੀਤ ਕੌਰ ਅਤੇ ਸਮੂਹ ਆਸ਼ਾ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹੱਡੀ ਟੁੱਟਣ ’ਤੇ ਦੇਸੀ ਮਾਲਸ਼ ਤੋਂ ਕਰੋ ਗੁਰੇਜ਼, ਤੁਰੰਤ ਕਰਵਾਓ ਡਾਕਟਰੀ ਜਾਂਚ- ਡਾ. ਜੋਬਨਪ੍ਰੀਤ ਸਿੰਘ ਸਰਾਂ ਅਗਲੀ ਖ਼ਬਰ ਗੁਰਬਾਣੀ ਕੰਠ ਮੁਕਾਬਲੇ 3, 4 ਦਸੰਬਰ ਨੂੰ ਸਫ਼ਰ-ਏ-ਸ਼ਹਾਦਤ ਦੇ ਗੌਰਵਮਈ ਇਤਿਹਾਸ ਨੂੰ ਸਮਰਪਿਤ ਗੁਰਮਤਿ ਸਮਾਗਮ 13 ਦਸੰਬਰ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।